15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਲਵਿੰਦਰ ਸਿੰਘ ਕੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 02-05-2026
ਨਵਾਂਸ਼ਹਿਰ, 1 ਮਈ (ਜਸਬੀਰ ਸਿੰਘ ਨੂਰਪੁਰ)-ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਪਿੰਡਾਂ ਵਿਚ ਐੱਮ. ਪੀ. ਲੈਡ ਫੰਡ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਤੇ ਪੰਜਾਬ ਰਾਜ ਉਦਯੋਗਿਕ ਸਿਖਲਾਈ ਬੋਰਡ ਦੇ ਡਿਪਟੀ ਚੇਅਰਮੈਨ ਲਲਿਤ ਮੋਹਨ ਪਾਠਕ ਵੀ ਸਨ | ਮਲਵਿੰਦਰ ਸਿੰਘ ਕੰਗ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸਜਾਵਲਪੁਰ ਵਿਖੇ ਓਪਨ ਜਿੰਮ, ਪਿੰਡ ਜੇਠੂ ਮਜਾਰਾ ਤੇ ਦਿਲਾਵਰਪੁਰ ਵਿਖੇ ਸਟ੍ਰੀਟ ਤੇ ਡ੍ਰੇਨ ਕਾਰਜਾਂ, ਪਿੰਡ ਨੰਗਲ ਜੱਟਾ ਵਿਖੇ ਸ਼ਮਸ਼ਾਨਘਾਟ, ਪਿੰਡ ੳੜਾਪੜ ਵਿਖੇ ਫੁੱਟਬਾਲ ਗਰਾਊਾਡ, ਪਿੰਡ ਦੁਰਗਾਪੁਰ ਵਿਖੇ ਰੀਟੇਨਿੰਗ ਵਾਲ ਫਾਰ ਵਾਟਰ ਪਾਉਂਡ ਅਤੇ ਵਾਰਡ ਨੰਬਰ 1 ਵਿੱਚ ਕਮਿਊਨਿਟੀ ਹਾਲ ਦੇ ਮੁਕੰਮਲ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਲ 33 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਜਿੰਨ੍ਹਾਂ ਪਿੰਡਾਂ ਵਿੱਚ ਗ੍ਰਾਂਟ ਦਿੱਤੀ ਸੀ ਅੱਜ ਉਨ੍ਹਾਂ ਦੇ ਪਿੰਡਾਂ ਵਿੱਚ ਕੀਤੀਆਂ ਗਈਆਂ ਉਸਾਰੀਆਂ ਨੂੰ ਲੋਕ ਅਰਪਨ ਕੀਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਹਮੇਸ਼ਾਂ ਕੰਮ ਕਰਦੇ ਰਹਿਣਗੇ | ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਓਪਨ ਜਿੰਮ ਬਣ ਨਾਲ ਉੱਥੋਂ ਦੇ ਨੌਜਵਾਨ ਖੇਡਾਂ ਨਾਲ ਜੁੜਣਗੇ | ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਹਲਕੇ ਦੇ ਸਾਰੇ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਗ੍ਰਾਮ ਪੰਚਾਇਤ ਨੂੰ ਸਰਕਾਰੀ ਗ੍ਰਾਂਟਾਂ ਦੀ ਸਹੀ ਵਰਤੋਂ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਵੀ ਕਿਹਾ | ਉਹਨਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮਿਆਰੀ ਕੰਮ ਯਕੀਨੀ ਬਣਾਇਆ ਜਾ ਰਿਹਾ ਹੈ | ਇਸ ਮੌਕੇ ਸਰਪੰਚ, ਪੰਚਾਇਤ ਮੈਂਬਰ, ਬੀ. ਡੀ.ਪੀ.ਓ, ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਬੈਂਕਾ ਦੇ ਅਧਿਕਾਰੀਆਂ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਪ੍ਰਵਾਸੀ ਵਫ਼ਦ ਵਲੋਂ ਬੀ. ਡੀ. ਸੀ. 'ਚ ਸਹਿਯੋਗ ਹਿੱਤ ਸੱਦਭਾਵਨਾ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।