15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬੈਂਕਾ ਦੇ ਅਧਿਕਾਰੀਆਂ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਅਜੀਤ ਡੈਸਕ 02-05-2026
ਨਵਾਂਸ਼ਹਿਰ, 1 ਮਈ (ਜਸਬੀਰ ਸਿੰਘ ਨੂਰਪੁਰ)-ਸੀ. ਜੇ. ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਡਿਪਟੀ ਮੈਨੇਜਰ, ਲੀਡ ਬੈਕਾ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ ਅਤੇ ਵੱਖ-ਵੱਖ ਬੈਕਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ 9 ਮਈ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਾ. ਅਮਨਦੀਪ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 9 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਇਸ ਦੇ ਸਬੰਧ ਵਿੱਚ ਮੀਟਿੰਗ ਵਿੱਚ ਹਾਜ਼ਰ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ, ਸਹੀਦ ਭਗਤ ਸਿੰਘ ਨਗਰ ਅਤੇ ਬੈਂਕ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਬੈਂਕਾ ਨਾਲ ਲੰਬਿਤ ਕੇਸ ਇਸ ਲੋਕ ਅਦਾਲਤ ਵਿੱਚ ਵੱਧ-ਵੱਧ ਲਗਾਉਣ ਬਾਰੇ ਕਿਹਾ ਗਿਆ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ ਅਤੇ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕਤ ਕਰਨ ਬਾਰੇ ਵੀ ਕਿਹਾ ਗਿਆ |
ਪਿਛਲੀ ਖ਼ਬਰ ਡੇਂਗੂ ਦੇ ਸ਼ੱਕ 'ਤੇ ਤੁਰੰਤ ਕਰਵਾਓ ਮੁਫ਼ਤ ਟੈੱਸਟ, ਜ਼ਿਲ੍ਹਾ ਹਸਪਤਾਲ ਵਿਖੇ ਮੁਫ਼ਤ ਵਿਚ ਉਪਲੱਬਧ- ਸਿਵਲ ਸਰਜਨ ਅਗਲੀ ਖ਼ਬਰ ਮਲਵਿੰਦਰ ਸਿੰਘ ਕੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।