02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ-ਐੱਸ. ਐੱਮ. ਓ. ਡਾ. ਸਤਵਿੰਦਰਪਾਲ ਸਿੰਘ

ਅਜੀਤ ਡੈਸਕ 03-05-2026
ਨਵਾਂਸ਼ਹਿਰ, 2 ਮਈ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ ਬਜ਼ੁਰਗ ਨਾਗਰਿਕਾਂ ਦੀ ਸਿਹਤ ਸੰਭਾਲ ਲਈ ਜੈਰੀਐਟਿ੍ਕ ਓ. ਪੀ. ਡੀ. ਲਗਾਈ ਗਈ | ਇਸ ਓ. ਪੀ. ਡੀ. ਦਾ ਮੁੱਖ ਉਦੇਸ਼ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੀ ਉਮਰ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ, ਇਲਾਜ ਤੇ ਸਲਾਹ ਮੁਹੱਈਆ ਕਰਵਾਉਣਾ ਹੈ | ਇਸ ਸੰਬੰਧੀ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜੈਰੀਐਟਿ੍ਕ ਓ. ਪੀ. ਡੀ. ਵਿਚ ਬਲੱਡ ਪ੍ਰੈੱਸ਼ਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ, ਹੱਡੀਆਂ ਦੀ ਕਮਜ਼ੋਰੀ, ਜੋੜਾਂ ਦੇ ਦਰਦ, ਨਜ਼ਰ ਤੇ ਸੁਣਨ ਸੰਬੰਧੀ ਸਮੱਸਿਆਵਾਂ ਦੀ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ ਜਾਂਦੀ ਹੈ | ਨਾਲ ਹੀ ਬਜ਼ੁਰਗਾਂ ਨੂੰ ਦਵਾਈਆਂ, ਸਿਹਤਮੰਦ ਜੀਵਨ ਸ਼ੈਲੀ ਅਤੇ ਪੋਸ਼ਣ ਬਾਰੇ ਵੀ ਸਲਾਹ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਇਕ ਛੱਤ ਥੱਲੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਥਾਵਾਂ 'ਤੇ ਭਟਕਣਾ ਨਾ ਪਵੇ | ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ ਹੈ | ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਜੈਰੀਐਟਿ੍ਕ ਓ. ਪੀ. ਡੀ. ਵਿਚ ਮਾਹਿਰ ਡਾਕਟਰਾਂ ਵਲੋਂ ਬਜ਼ੁਰਗ ਮਰੀਜ਼ਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ ਤੇ ਜ਼ਰੂਰਤ ਅਨੁਸਾਰ ਉਨ੍ਹਾਂ ਨੂੰ ਅੱਗੇ ਰੈਫਰ ਵੀ ਕੀਤਾ ਜਾਂਦਾ ਹੈ | ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ ਹਰ ਸਨਿਚਰਵਾਰ ਨੂੰ ਚੱਲ ਰਹੀ ਜੈਰੀਐਟਿ੍ਕ ਓ. ਪੀ. ਡੀ. ਦਾ ਲਾਭ ਲੈਣ ਤੇ ਆਪਣੀ ਸਿਹਤ ਦੀ ਨਿਯਮਿਤ ਜਾਂਚ ਕਰਵਾਉਣ |
ਪਿਛਲੀ ਖ਼ਬਰ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਦਾ ਨਵੋਦਿਆ ਵਿਦਿਆਲਾ ਪੋਜੇਵਾਲ ਪਹੁੰਚਣ 'ਤੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਮਾਲ ਵਿਭਾਗ ਦੇ ਕਾਰਜਾਂ ਸੰਬੰਧੀ ਆ ਰਹੀਆਂ ਪ੍ਰੇਸ਼ਾਨੀਆਂ ਹਿੱਤ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਦਿੱਤਾ ਮੰਗ-ਪੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।