04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗਾਇਕ ਪਾਲੀ ਦੇਤਵਾਲੀਆ ਦੇ ਪੁੱਤਰ ਦੇ ਦਿਹਾਂਤ 'ਤੇ ਪੰਜਾਬ 'ਚ ਗਹਿਰਾ ਦੁੱਖ-ਭਾਰਟਾ

ਅਜੀਤ ਡੈਸਕ 03-05-2026
ਪੱਲੀ ਝਿੱਕੀ, 2 ਮਈ (ਕੁਲਦੀਪ ਸਿੰਘ ਪਾਬਲਾ)-ਪ੍ਰਸਿੱਧ ਲੋਕ ਗਾਇਕ ਤੇ ਪੰਜਾਬੀ ਗੀਤਕਾਰ ਪਾਲੀ ਦੇਤਵਾਲੀਆ ਦੇ ਲਾਡਲੇ ਸਪੁੱਤਰ ਮਨਜੋਤ ਸਿੰਘ ਦੇ ਅਚਾਨਕ ਦਿਹਾਂਤ ਨਾਲ ਪੰਜਾਬ ਵਿਚ ਗਹਿਰਾ ਸੋਗ ਛਾ ਗਿਆ ਹੈ | ਉਨ੍ਹਾਂ ਦੇ ਪੁੱਤਰ ਦਾ ਅਚਾਨਕ ਇਸ ਸੰਸਾਰ ਤੋਂ ਵਿਛੋੜਾ ਪਰਿਵਾਰ ਤੇ ਸਨੇਹੀਆਂ ਲਈ ਅਪੂਰਨਯੋਗ ਘਾਟਾ ਮੰਨਿਆ ਜਾ ਰਿਹਾ ਹੈ | ਇਸ ਦੁਖਦਾਈ ਖਬਰ ਨਾਲ ਵੱਖ-ਵੱਖ ਸਮਾਜਿਕ ਧਾਰਮਿਕ ਸੰਗਠਨਾਂ ਵਲੋਂ ਸੋਗ ਪ੍ਰਗਟਾਇਆ ਜਾ ਰਿਹਾ ਹੈ | ਇਸ ਦੌਰਾਨ ਲੋਕ ਭਲਾਈ ਸੇਵਾ ਸੁਸਾਇਟੀ ਦੇ ਸਰਪ੍ਰਸਤ ਕੁਲਵਿੰਦਰ ਸਿੰਘ ਭਾਰਟਾ ਨੇ ਵੀ ਗਹਿਰਾ ਦੁੱਖ ਪ੍ਰਗਟਾਉਂਦਿਆਂ ਹੋਇਆਂ ਕਿਹਾ ਕਿ ਉਹ ਇਸ ਮੁਸ਼ਕਿਲ ਦੁਖਦਾਈ ਘੜੀ ਵਿਚ ਪਾਲੀ ਦੇਤਵਾਲੀਆ ਦੇ ਸਮੂਹ ਪਰਿਵਾਰ ਨਾਲ ਖੜ੍ਹੇ ਹਨ ਤੇ ਉਨ੍ਹਾਂ ਦੇ ਦੁੱਖ ਵਿਚ ਸਾਂਝੀਦਾਰ ਹਨ | ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ | ਇਸ ਮੌਕੇ ਲੋਕ ਭਲਾਈ ਸੇਵਾ ਸੁਸਾਇਟੀ ਦੇ ਸਰਪ੍ਰਸਤ ਕੁਲਵਿੰਦਰ ਸਿੰਘ ਭਾਰਟਾ, ਇੰਸਪੈਕਟਰ ਵਰਿੰਦਰ ਕੁਮਾਰ ਐਸ. ਐਚ. ਓ., ਚੇਅਰਮੈਨ ਹਰਬੰਸ ਲਾਲ, ਗਗਨਦੀਪ ਗਰਚਾ, ਰਾਮ ਕੁਮਾਰ, ਸੋਨੀ ਸਰੋਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਝਿੰਗੜਾਂ ਵਿਖੇ ਬਲਾਕ ਇਕਾਈ ਮੁਕੰਦਪੁਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਨੇ ਮੈਗਾ ਪ੍ਰੋਜੈਕਟ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।