04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੀ.ਏ.ਯੂ.-ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿਖੇ ਵਿਦਿਆਰਥੀਆਂ ਨੂੰ ਕੁਦਰਤ ਦੀ ਅਨੰਦ ਸੈਰ ਕਰਵਾਈ

ਅਜੀਤ ਡੈਸਕ 03-05-2026
ਬਲਾਚੌਰ, 2 ਮਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵੱਲੋਂ ਵਿਦਿਆਰਥੀਆਂ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ, ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਸਥਾਨਕ ਪਹਾੜੀਆਂ ਵੱਲ ਕੁਦਰਤ ਦੀ ਅਨੰਦ ਸੈਰ ਕਰਵਾਈ ਗਈ | ਸਵੇਰੇ 5:30 ਤੋਂ 7:30 ਤੱਕ ਚੱਲੀ ਇਸ ਗਤੀਵਿਧੀ ਵਿੱਚ ਕਾਲਜ ਦੇ 54 ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ | ਇਸ ਸੈਰ ਵਿੱਚ ਵਿਦਿਆਰਥੀਆਂ ਨੇ ਸਥਾਨਕ ਪਹਾੜੀ ਦੇ ਟਾਵਰ ਤੱਕ ਟ੍ਰੈਕਿੰਗ ਕੀਤੀ, ਜਿੱਥੇ ਉਨ੍ਹਾਂ ਨੇ ਸੁੰਦਰ ਦਿ੍ਸ਼ਾਂ ਦਾ ਆਨੰਦ ਮਾਣਿਆ ਅਤੇ ਕੰਢੀ ਖੇਤਰ ਦੀ ਕੁਦਰਤੀ ਸੁੰਦਰਤਾ ਦਾ ਅਨੁਭਵ ਕੀਤਾ | ਸੈਰ ਦੌਰਾਨ ਵਿਦਿਆਰਥੀਆਂ ਨੇ ਸਥਾਨਕ ਬਨਸਪਤੀ, ਅਤੇ ਜੈਵਿਕ ਵਿਵਿਧਤਾ ਦਾ ਅਧਿਐਨ ਕੀਤਾ, ਜਿਸ ਨਾਲ ਉਨ੍ਹਾਂ ਨੂੰ ਖੇਤਰ ਦੇ ਕੁਦਰਤੀ ਸਰੋਤਾਂ ਬਾਰੇ ਵਧੀਆ ਜਾਣਕਾਰੀ ਪ੍ਰਾਪਤ ਹੋਈ | ਇਸ ਸੈਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਿਯਮਿਤ ਸਰੀਰਿਕ ਕਿਰਿਆਵਾਂ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਕੁਦਰਤ ਨਾਲ ਉਨ੍ਹਾਂ ਦੀ ਨਜ਼ਦੀਕੀ ਵਧਾਉਣਾ ਸੀ | ਵਿਦਿਆਰਥੀਆਂ ਨੇ ਖੇਤੀਬਾੜੀ ਕਾਲਜ ਦੇ ਫਾਰਮ ਖੇਤਰ ਦਾ ਵੀ ਦੌਰਾ ਕੀਤਾ | ਕਾਲਜ ਦੇ ਡੀਨ ਸਮੇਤ ਅਧਿਆਪਕਾਂ ਨੇ ਵੀ ਇਸ ਸੈਰ ਵਿੱਚ ਸਰਗਰਮ ਭਾਗ ਲਿਆ ਅਤੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਸ ਸੈਰ ਦਾ ਅਨੰਦ ਮਾਣਿਆ, ਜਿਸ ਨਾਲ ਇਹ ਪ੍ਰੋਗਰਾਮ ਸਭ ਲਈ ਤਾਜ਼ਗੀ ਭਰਿਆ ਅਤੇ ਸਿੱਖਣ ਵਾਲਾ ਅਨੁਭਵ ਬਣਿਆ |
ਪਿਛਲੀ ਖ਼ਬਰ ਬੱਲੋਵਾਲ ਸੌਂਖੜੀ ਦੇ ਖੇਤੀਬਾੜੀ ਕਾਲਜ ਵਿਖੇ ਯੂਥ ਲੀਡਰਸ਼ਿਪ ਸਿਖ਼ਲਾਈ ਵਰਕਸ਼ਾਪ ਲਗਾਈ ਅਗਲੀ ਖ਼ਬਰ ਝਿੰਗੜਾਂ ਵਿਖੇ ਬਲਾਕ ਇਕਾਈ ਮੁਕੰਦਪੁਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।