04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 03-05-2026
ਨਵਾਂਸ਼ਹਿਰ, 2 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਤੇ ਸਿਵਲ ਜੱਜ ਸੀਨੀਅਰ ਡੀਵੀਜ਼ਨ ਸੀ. ਜੇ. ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ. ਭ. ਸ. ਨਗਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਚੰਦਿਆਣੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ | ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਵਿਜੇ ਪਾਲ ਰਾਣਾ, ਪਰਮਜੀਤ ਕੌਰ ਤੇ ਸ਼ਿਖਾ ਰਾਣੀ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ਪਿੰਡ ਚੰਦਿਆਣੀ ਵਿਖੇ ਆਮ ਲੋਕਾਂ ਨੂੰ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਹਰ ਉਮਰ ਦੇ ਆਮ ਲੋਕਾਂ ਵਿਚ ਮਜ਼ਦੂਰ ਦਿਵਸ ਤੇ ਸਮਾਜ ਵਿਚ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਇਸ ਮੌਕੇ ਪੈਰਾ ਲੀਗਲ ਵਲੰਟੀਅਰ ਵਲੋਂ ਆਮ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਥਾਰਟੀ ਨੇ ਆਰਥਿਕ ਤੌਰ 'ਤੇ ਕੰਮਜ਼ੋਰ ਲੋੜਵੰਦਾਂ ਨੂੰ ਅਨਿਆ ਦੇ ਖ਼ਿਲਾਫ਼ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਕਿ ਕੋਈ ਵੀ ਗਰੀਬ ਨਾਗਰਿਕ ਨਿਆਂ ਪ੍ਰਾਪਤੀ ਤੋਂ ਵਾਂਝਾ ਨਾ ਰਹਿ ਜਾਵੇ | ਮੁਫ਼ਤ ਕਾਨੂੰਨੀ ਸਹਾਇਤਾ ਵਿਚ ਵਕੀਲਾਂ ਦੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ |
ਪਿਛਲੀ ਖ਼ਬਰ ਕੁਰੱਪਸ਼ਨ ਇਨਫਰਮੇਸ਼ਨ ਟੀਮ ਦੀ ਸੀ. ਆਈ. ਏ. ਸਟਾਫ ਨਾਲ ਮੀਟਿੰਗ ਅਗਲੀ ਖ਼ਬਰ ਪਿ੍ੰ: ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਸਨਮਾਨ 2026 ਨਾਲ ਸਨਮਾਨਿਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਭਾਈ ਰਸਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।