04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਖਿਲ ਭਾਰਤੀਯ ਗੁੱਜਰ ਮਹਾਂਸਭਾ ਸੰਗਠਨ ਦੇ ਰਾਸ਼ਟਰੀ ਮਹਾਂਮੰਤਰੀ ਬੱਚੂ ਸਿੰਘ ਬੈਂਸਲਾ ਟੀਮ ਨਾਲ ਭੂਰੀਵਾਲ਼ਿਆਂ ਦੇ ਸਮਾਗਮ 'ਚ ਹੋਏ ਸ਼ਾਮਿਲ

ਅਜੀਤ ਡੈਸਕ 03-05-2026
ਪੋਜੇਵਾਲ ਸਰਾਂ, 2 ਮਈ (ਨਵਾਂਗਰਾਈਾ)-ਅਖਿਲ ਭਾਰਤੀਯ ਗੁੱਜਰ ਮਹਾਂਸਭਾ ਸੰਗਠਨ ਦੇ ਰਾਸ਼ਟਰੀ ਮਹਾਂਮੰਤਰੀ ਬੱਚੂ ਸਿੰਘ ਬੈਂਸਲਾ ਆਪਣੀ ਟੀਮ ਨਾਲ ਬ੍ਰਹਮਲੀਨ ਸਵਾਮੀ ਬ੍ਰਹਮਾ ਨੰਦ ਭੂਰੀਵਾਲਿਆਂ ਦੇ 24ਵੇਂ ਨਿਰਵਾਣ ਦਿਵਸ ਸੰਬੰਧੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਹੋਏ ਸਾਲਾਨਾ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੌਜੂਦਾ ਗੱਦੀ ਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਤੋਂ ਆਸੀਰਵਾਦ ਲ਼ਿਆ | ਸਮਾਗਮ ਤੋਂ ਬਾਅਦ ਗੱਲਬਾਤ ਕਰਦੇ ਹੋਏ ਮਹਾਂ ਮੰਤਰੀ ਬੱਚੂ ਸਿੰਘ ਬੈਂਸਲਾ ਤੇ ਪੰਜਾਬ ਦੇ ਪ੍ਰਧਾਨ ਕਮਲ ਚੌਧਰੀ ਨੇ ਕਿਹਾ ਕਿ ਉਹ ਦੇਸ਼ ਵਿਦੇਸ਼ ਵਿਚ ਘੁੰਮਦੇ ਰਹਿੰਦੇ ਹਨ ਪਰ ਜੋ ਸੇਵਾ ਭਾਵਨਾ ਉਨ੍ਹਾਂ ਭੂਰੀ ਵਾਲੇ ਸੰਪਰਦਾਇ ਵਿਚ ਦੇਖਿਆ ਹੈ ਉਹ ਕਿਤੇ ਹੋਰ ਦੇਖਣ ਨੂੰ ਨਹੀਂ ਮਿਲਿਆ | ਉਹਨਾਂ ਕਿਹਾ ਕਿ ਉਹ ਇਸ ਗੱਲ ਤੋਂ ਇੰਨੇ ਕਾਇਲ ਹੋਏ ਹਨ ਕਿ ਉਹ ਇਸ ਸੰਪਰਦਾਇ ਦੀ ਸੇਵਾ ਭਾਵਨਾ ਤੇ ਅਨੁਸ਼ਾਸਨ ਬਾਰੇ ਪੂਰੇ ਦੇਸ਼ ਵਿੱਚ ਗੱਲ ਕਰਨਗੇ ਤੇ ਲੋਕਾਂ ਨੂੰ ਇਸ ਬਾਰੇ ਦੱਸਣਗੇ | ਉਨ੍ਹਾਂ ਕਿਹਾ ਕਿ ਭੂਰੀਵਾਲੇ ਗੁਰਗੱਦੀ ਪਰੰਪਰਾ ਸੰਪਰਦਾਇ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਦੀ ਅਗਵਾਈ ਵਿਚ ਜਿੱਥੇ ਲੋਕਾਂ ਨੂੰ ਅਧਿਆਤਮ ਵਾਦ ਨਾਲ ਜੋੜ ਰਿਹਾ ਹੈ ਉਥੇ ਸਮਾਜ ਸੇਵਾ ਦੇ ਖੇਤਰ ਵਿਚ ਵੀ ਅਹਿਮ ਕੰਮ ਕਰਕੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ, ਜਿਸ ਲਈ ਸਵਾਮੀ ਚੇਤਨਾ ਨੰਦ ਅਤੇ ਪੂਰੀ ਸੰਗਤ ਵਧਾਈ ਦੀ ਪਾਤਰ ਹੈ | ਉਨ੍ਹਾਂ ਕਿਹਾ ਕਿ ਉਹਨਾਂ ਦੀ ਸੰਸਥਾ ਗੁੱਜਰ ਸਮਾਜ ਦੀ ਭਲਾਈ ਲਈ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਗੁੱਜਰ ਸਮਾਜ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੇ ਅਸਾਮ ਤੋਂ ਗੁਜਰਾਤ ਤੱਕ ਫੈਲਿਆ ਹੋਇਆ ਹੈ ਤੇ ਉਨ੍ਹਾਂ ਦੇ ਸਮਾਜ ਨੇ ਦੇਸ਼ ਸੇਵਾ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਪੰਜਾਬ ਵਿਚ ਉਨ੍ਹਾਂ ਦਾ ਸਮਾਜ ਬਹੁਤ ਵਧੀਆ ਕੰਮ ਕਰਕੇ ਦੇਸ਼ ਸੇਵਾ ਵਿਚ ਆਪਣਾ ਯੋਗਦਾਨ ਪਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਸਾਡੇ ਸਮਾਜ ਨੂੰ ਹੋਰ ਅੱਗੇ ਵਧਾਉਣ ਲਈ ਕੰਮ ਕਰਨ ਦੀ ਲੋੜ ਹੈ |
ਪਿਛਲੀ ਖ਼ਬਰ ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਐਸ. ਜੀ. ਪੀ. ਸੀ. ਵਲੋਂ ਪ੍ਰਕਾਸ਼ਿਤ ਧਾਰਮਿਕ ਕਿਤਾਬਾਂ ਦਾ ਸੈੱਟ ਜਥੇਦਾਰ ਖ਼ਾਲਸਾ ਨੇ ਗੁਰਦੁਆਰਾ ਸਾਹਿਬ ਪਿੰਡ ਮੰਢਿਆਣੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।