05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪਿੰਡ ਉਸਮਾਨਪੁਰ ਵਿਖੇ ਮਨਰੇਗਾ ਕਾਮਿਆਂ ਨੂੰ ਕੌਮੀ ਲੋਕ ਅਦਾਲਤ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 03-05-2026
ਉਸਮਾਨਪੁਰ, 2 ਮਈ (ਮਝੂਰ)-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼. ਭ. ਸ. ਨਗਰ ਜਤਿੰਦਰ ਪਾਲ ਸਿੰਘ ਖੁਰਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ. ਜੇ. ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਡਾ. ਅਮਨਦੀਪ ਦੀ ਯੋਗ ਅਗਵਾਈ ਹੇਠ ਪਿੰਡ ਉਸਮਾਨਪੁਰ ਸਥਿਤ ਮੁਫ਼ਤ ਕਾਨੂੰਨੀ ਸਹਾਇਤਾ ਕੇਂਦਰ ਦੇ ਪੈਰਾ ਲੀਗਲ ਵਲੰਟੀਅਰ ਦੇਸ ਰਾਜ ਬਾਲੀ ਨੇ ਜ਼ਿਲ੍ਹੇ 'ਚ 9 ਮਈ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸੰਬੰਧੀ ਪਿੰਡ ਉਸਮਾਨਪੁਰ ਦੇ ਮਨਰੇਗਾ ਕਾਮਿਆਂ ਨੂੰ ਲੋਕ ਅਦਾਲਤ ਸੰਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਦੇਸ ਰਾਜ ਬਾਲੀ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ. ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 9 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਜਿਸ 'ਚ ਲੰਬਿਤ ਕੇਸਾਂ ਨੂੰ ਲੋਕ ਅਦਾਲਤ ਵਿਚ ਲਗਾਉਣ ਬਾਰੇ ਕਿਹਾ ਗਿਆ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ ਅਤੇ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਕਿਹਾ ਗਿਆ | ਉਨ੍ਹਾਂ ਦੱਸਿਆ ਕਿ ਪਿੰਡ ਉਸਮਾਨਪੁਰ ਵਿੱਚ ਖੁੱਲ੍ਹੇ ਮੁਫ਼ਤ ਕਾਨੂੰਨੀ ਸਹਾਇਤਾ ਕੇਂਦਰ ਵਿਖੇ ਪਹੁੰਚ ਕੇ ਕਾਨੂੰਨੀ ਸਲਾਹ ਮੁਫ਼ਤ ਲਈ ਜਾ ਸਕਦੀ ਹੈ |
ਪਿਛਲੀ ਖ਼ਬਰ ਕਸਬਾ ਬਹਿਰਾਮ ਵਿਖੇ ਡਾ. ਅੰਬੇਡਕਰ ਦੇ ਜਨਮ ਦਿਵਸ ਸੰਬੰਧੀ ਸਮਾਗਮ ਅੱਜ ਅਗਲੀ ਖ਼ਬਰ ਸਿੱਧੀ ਬਿਜਾਈ ਕਿਸਾਨਾਂ ਲਈ ਬਿਹਤਰ ਵਿਕਲਪ-ਡਾ. ਮਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।