05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਸਬਾ ਬਹਿਰਾਮ ਵਿਖੇ ਡਾ. ਅੰਬੇਡਕਰ ਦੇ ਜਨਮ ਦਿਵਸ ਸੰਬੰਧੀ ਸਮਾਗਮ ਅੱਜ

ਅਜੀਤ ਡੈਸਕ 03-05-2026
ਬਹਿਰਾਮ, 2 ਮਈ (ਸਰਬਜੀਤ ਸਿੰਘ ਰਾਣਾ)-ਸ੍ਰੀ ਗੁਰੂ ਰਵਿਦਾਸ ਮਿਸ਼ਨ ਵੈੱਲਫੇਅਰ ਟਰੱਸਟ (ਰਜਿ.) ਬਹਿਰਾਮ ਵਲੋਂ ਪ੍ਰਧਾਨ ਰਾਮ ਸਿੰਘ ਦੀ ਅਗਵਾਈ 'ਚ ਅਖਿਲ ਭਾਰਤੀਆ ਰਵਿਦਾਸੀਆ ਧਰਮ ਸੰਗਠਨ ਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਬਹਿਰਾਮ ਨੇੜੇ ਰੇਲਵੇ ਸਟੇਸ਼ਨ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਸੰਬੰਧੀ ਸਮਾਗਮ 3 ਮਈ ਨੂੰ ਕਰਵਾਇਆ ਜਾਵੇਗਾ | ਇਸ ਸੰਬੰਧੀ ਪਿ੍ੰ. ਰੌਸ਼ਨ ਲਾਲ ਨੰਬਰਦਾਰ ਸਰਹਾਲਾ ਰਾਣੂੰਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਗਮ 'ਚ ਵਿੱਦਿਆ ਸ਼ਾਸਤਰੀ ਜਸਵਿੰਦਰ ਔਜਲਾ ਤੇ ਹੋਰ ਬੁਲਾਰੇ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ਸੰਬੰਧੀ ਵਿਚਾਰ ਸਾਂਝੇ ਕਰਨਗੇ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਿਸ਼ਨ ਵੈੱਲਫੇਅਰ ਟਰੱਸਟ (ਰਜਿ) ਬਹਿਰਾਮ ਵਲੋਂ ਲੋੜਵੰਦਾਂ ਦੀ ਸਹਾਇਤਾ, ਵੱਖ-ਵੱਖ ਸਕੂਲਾਂ 'ਚ ਬੱਚਿਆਂ ਨੂੰ ਸਟੇਸ਼ਨਰੀ ਭੇਟ ਤੇ ਹੋਰ ਵੀ ਸਮਾਜਿਕ ਕਾਰਜ ਕੀਤੇ ਜਾ ਰਹੇ ਹਨ |
ਪਿਛਲੀ ਖ਼ਬਰ ਬਿਨਾਂ ਇੰਟਰਵਿਊ ਬਿਨਾਂ ਆਈਲਟਸ ਤੋਂ ਯੂ. ਕੇ. ਸਟੱਡੀ ਵੀਜ਼ਾ ਅਪਲਾਈ ਕਰਨ ਦਾ ਸੁਨਹਿਰੀ ਮੌਕਾ-ਕਨਵਰ ਅਰੋੜਾ ਅਗਲੀ ਖ਼ਬਰ ਪਿੰਡ ਉਸਮਾਨਪੁਰ ਵਿਖੇ ਮਨਰੇਗਾ ਕਾਮਿਆਂ ਨੂੰ ਕੌਮੀ ਲੋਕ ਅਦਾਲਤ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।