13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਅੰਤਰਰਾਸ਼ਟਰੀ ਮਜ਼ਦੂਰ ਦਿਵਸ 'ਤੇ ਬੰਗਾ 'ਚ ਮਜ਼ਦੂਰ ਜਾਗਰੂਕਤਾ ਸਮਾਗਮ ਕਰਾਇਆ

ਅਜੀਤ ਡੈਸਕ 04-05-2026
ਬੰਗਾ, 3 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸੰਬੰਧੀ ਇਥੋਂ ਦੇ ਸ੍ਰੀ ਗੁਰੂ ਰਵਿਦਾਸ ਚੌਕ ਵਿਖੇ ਕਰਾਏ ਸਮਾਗਮ ਦੌਰਾਨ ਮਜ਼ਦੂਰਾਂ ਨੂੰ ਮਈ ਦਿਵਸ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਸਮਾਗਮ ਦੇ ਮੁੱਖ ਬੁਲਾਰੇ ਕਿਰਪਾਲ ਸਿੰਘ ਝੱਲੀ ਸਾਬਕਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਨੇ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 1 ਮਈ 1886 ਨੂੰ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਮਜ਼ਦੂਰਾਂ ਦੀ ਹੜਤਾਲ ਨੂੰ ਕੁਚਲਣ ਲਈ ਸਰਕਾਰ ਵਲੋਂ ਮਜ਼ਦੂਰਾਂ ਉੱਪਰ ਬੰਬ ਧਮਾਕਾ ਕਰਵਾਇਆ ਗਿਆ ਸੀ, ਜਿਸ ਵਿਚ ਕਈ ਮਜਦੂਰ ਮਾਏ ਗਏ | ਮਜ਼ਦੂਰਾਂ ਦੀ ਯਾਦ ਵਿਚ ਸ਼ਿਕਾਗੋ ਵਿਚ 1ਮਈ ਨੂੰ 'ਅੰਤਰਰਾਸ਼ਟਰੀ ਮਜਦੂਰ ਦਿਵਸ' ਮਨਾਇਆ ਜਾਣ ਲੱਗਾ | ਭਾਰਤ ਸਮੇਤ ਇਹ ਦਿਵਸ 85 ਦੇਸ਼ਾਂ 'ਚ ਮਨਾਇਆ ਜਾਂਦਾ ਹੈ | ਭਾਰਤ ਵਿਚ ਇਸ ਦੀ ਸ਼ੁਰੂਆਤ 1ਮਈ 1923 ਨੂੰ ਹੋਈ | ਇਸ ਮੌਕੇ ਮਜ਼ਦੂਰਾਂ ਨੂੰ ਫਲ ਵੀ ਭੇਟ ਕੀਤੇ ਗਏ |
ਪਿਛਲੀ ਖ਼ਬਰ ਰੋਟਰੀ ਕਲੱਬ ਬੰਗਾ ਨੇ ਕੈਂਸਰ ਅਵੇਰਨੈੱਸ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਹੋਂ ਵਲੋਂ ਓਪਨ ਜਿੰਮ ਖਿਡਾਰੀਆਂ ਨੂੰ ਸਪੁਰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।