13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਰਕਾਰ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਕਿਸਾਨਾਂ ਨੂੰ ਦੇਵੇ-ਦੇਸਰਾਜ ਧੁੱਗਾ

ਅਜੀਤ ਡੈਸਕ 04-05-2026
ਗੜ੍ਹਦੀਵਾਲਾ, 3 ਮਈ (ਚੱਗਰ)-ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਗੜ੍ਹਦੀਵਾਲਾ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਮਹੀਨਿਆਂ ਤੋਂ 6 ਮਿੱਲਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਜਿਹੜੀ ਕਿ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਹੈ ਅਨੁਸਾਰ ਕੁੱਲ 250 ਕਰੋੜ ਬਣਦੀ ਹੈ ਅਜੇ ਤੱਕ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਵੀ ਕਿਸਾਨਾਂ ਨੂੰ ਨਾ ਦੇਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾ ਹੀ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਦੀ ਪਿਛਲੇ ਸੀਜ਼ਨ ਦੌਰਾਨ ਹੜ੍ਹਾਂ ਦੀ ਮਾਰ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਸੀ ਅਤੇ ਹੁਣ ਕਣਕ ਦੀ ਫ਼ਸਲ ਵੀ ਮੌਸਮ ਦੀ ਮਾਰ ਕਾਰਨ ਬਦਰੰਗ ਹੋਈ ਹੈ ਤੇ ਝਾੜ ਘਟਿਆ ਹੈ | ਦੂਜੇ ਪਾਸੇ ਕਿਸਾਨ ਲਗਾਤਾਰ ਸਰਕਾਰ ਦੀਆਂ ਮਾਰੂ ਨੀਤੀਆਂ ਤੇ ਕੁਦਰਤ ਦੀ ਮਾਰ ਨੂੰ ਝੱਲ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਿਸਾਨਾਂ ਨੂੰ ਤੁਰੰਤ ਕਰੇ | ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ, ਨਵੀ ਅਟਵਾਲ, ਬਲੀ ਮਾਛੀਆਂ, ਅਵਤਾਰ ਸਿੰਘ ਸਰਿਹਾਲਾ, ਉਂਕਾਰ ਸਿੰਘ ਰਾਣਾ, ਸਤੀਸ਼ ਕੁਮਾਰ ਸਭਰਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ. ਸ. ਸ. ਸ. ਅਜੜਾਮ ਦੀ ਵਿਦਿਆਰਥਣ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਕੀਤੀ ਪਾਸ ਅਗਲੀ ਖ਼ਬਰ ਭੂਰੀਵਾਲੇ ਸੰਪਰਦਾਇ ਅਧਿਆਤਮ ਦੇ ਨਾਲ-ਨਾਲ ਸਿੱਖਿਆ ਤੇ ਸਿਹਤ ਲਈ ਅਹਿਮ ਯੋਗਦਾਨ ਪਾ ਰਿਹੈ-ਜਸਵੀਰ ਸਿੰਘ ਗੜ੍ਹੀ ਚੇਅਰਮੈਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।