14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵਿਧਾਨ ਸਭਾ ਹਲਕਾ ਬੰਗਾ ਅੰਦਰ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਨਾਲ 'ਆਪ' ਹੋਵੇਗੀ ਮਜ਼ਬੂਤ-ਕੁਲਵੀਰ ਕੌਰ

ਅਜੀਤ ਡੈਸਕ 04-05-2026
ਬੰਗਾ, 3 ਮਈ (ਧਰਮਵੀਰ ਪਾਲ)-ਵਿਧਾਨ ਸਭਾ ਹਲਕਾ ਬੰਗਾ ਅੰਦਰ ਇਸਤਰੀ ਵਿੰਗ ਦੇ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਨਾਲ ਹਲਕੇ ਅੰਦਰ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਕੁਲਵੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਨਵੇਂ ਬਲਾਕ ਬੰਗਾ 'ਚ ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਨਿਯੁਕਤ ਕੀਤੇ ਗਏ ਨਵੇਂ ਬਲਾਕ ਪ੍ਰਧਾਨ ਇਸਤਰੀ ਵਿੰਗ ਜਿਨ੍ਹਾਂ 'ਚ ਰੁਪਿੰਦਰ ਕੌਰ, ਕੁਲਵਿੰਦਰ ਕੌਰ, ਰੇਖਾ ਰਾਣੀ, ਬਲਵੀਰ ਕੌਰ, ਰਿੰਪੀ, ਬਲਜੀਤ ਕੌਰ, ਮਨਦੀਪ ਕੌਰ, ਮਨਜੀਤ ਕੌਰ, ਗੁਰਜੀਤ ਕੌਰ ਆਦਿ ਸ਼ਾਮਿਲ ਹਨ | ਜ਼ਿਲ੍ਹਾ ਪ੍ਰਧਾਨ ਕੁਲਵੀਰ ਕੌਰ ਨੇ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਰਹੀ ਹੈ |
ਪਿਛਲੀ ਖ਼ਬਰ ਫੁੱਟਬਾਲ ਅਕੈਡਮੀ ਮੰਗੂਵਾਲ ਦੇ ਖਿਡਾਰੀਆਂ ਨੂੰ ਖੇਡ ਸੈਸ਼ਨ ਦੌਰਾਨ ਦਿੱਤੀ ਰਿਫਰੈਸ਼ਮੈਂਟ ਅਗਲੀ ਖ਼ਬਰ ਖੁਣ-ਖੁਣ ਸ਼ਰਕੀ ਵਿਖੇ ਤਿੰਨ ਰੋਜ਼ਾ ਰਾਤਰੀ ਦੀਵਾਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।