22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਕੰਗ ਹੈਡੋਂ ਬੇਟ ਤੇ ਖੰਡੂਪੁਰ ਲਈ ਵਾਟਰ ਟੈਂਕਰ ਅਤੇ ਕਈ ਪਿੰਡਾਂ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਅਜੀਤ ਡੈਸਕ 05-05-2026
ਬਲਾਚੌਰ, 4 ਮਈ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਪੰਜਾਬ ਸਰਕਾਰ ਲੋਕਾਂ ਨੂੰ ਸਿਹਤ, ਸਿੱਖਿਆ, ਪੀਣ ਵਾਲਾ ਸਾਫ਼ ਪਾਣੀ, ਸੜਕਾਂ, ਗਲੀਆਂ-ਨਾਲੀਆਂ ਤੇ ਖੇਡਾਂ ਸਮੇਤ ਹਰ ਤਰ੍ਹਾਂ ਦੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਹਲਕਾ ਬਲਾਚੌਰ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ | ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਐਮ. ਪੀ. ਲੈਂਡ ਫ਼ੰਡ ਤਹਿਤ 23.50 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡ ਜਗਤੇਵਾਲ ਵਿਖੇ ਕਮਿਊਨਿਟੀ ਹਾਲ 'ਤੇ 2.50 ਲੱਖ ਰੁਪਏ, ਪਿੰਡ ਜਲਾਲਪੁਰ ਵਿਖੇ ਐਸ. ਸੀ. ਧਰਮਸ਼ਾਲਾ 'ਤੇ 5 ਲੱਖ ਰੁਪਏ ਖ਼ਰਚ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਐਮ. ਪੀ. ਲੈਂਡ ਫ਼ੰਡ ਤਹਿਤ ਹੈਡੋਂ ਬੇਟ ਤੇ ਖੰਡਪੁਰ ਵਿਖੇ 6 ਲੱਖ ਰੁਪਏ ਦੇ ਵਾਟਰ ਟੈਂਕਰ ਅਤੇ ਪਿੰਡ ਪੋਜੇਵਾਲ ਤੇ ਪਿੰਡ ਟਕਰਲਾ ਵਿਖੇ 10 ਲੱਖ ਰੁਪਏ ਕਮਿਊਨਿਟੀ ਸੈਂਟਰ 'ਤੇ ਖ਼ਰਚ ਕੀਤੇ ਗਏ ਹਨ | ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਗਰਾਂਟਾਂ ਦੀ ਸਹੀ ਵਰਤੋਂ ਕਰਨ ਅਤੇ ਕੰਮਾਂ ਦੀ ਗੁਣਵੱਤਾ ਬਰਕਰਾਰ ਰੱਖਣ | ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ, ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ, ਬੀ. ਡੀ. ਪੀ. ਓ., ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤ ਸੈਕਟਰੀ ਮੁਖ਼ਤਿਆਰ ਸਿੰਘ, ਆਪ ਆਗੂ ਜਸਵੀਰ ਸਿੰਘ ਘੁੰਮਣ, ਸੂਬੇਦਾਰ ਪਰਮਜੀਤ ਸਿੰਘ, ਸਰਪੰਚ, ਪੰਚ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਕਰੀਅਰ ਗਾਈਡੈਂਸ ਤੇ ਉੱਚ ਸਿੱਖਿਆ ਦੇ ਮੌਕਿਆਂ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਅਪੈ੍ਰਲ ਮਹੀਨੇ ਦੀ ਪੈਨਸ਼ਨ ਨਾ ਮਿਲਣ ਕਾਰਨ ਸੇਵਾ ਮੁਕਤ ਮੁਲਾਜ਼ਮ ਹੋ ਰਹੇ ਪ੍ਰੇਸ਼ਾਨ-ਜਾਡਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।