22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਤੇਜ਼ ਹਨੇਰੀ ਤੇ ਮੀਂਹ ਨਾਲ ਬਿਜਲੀ ਗੁੱਲ ਖੇਤਾਂ 'ਚ ਲਗਾਏ ਪਾਪੂਲਰ ਦੇ ਦਰੱਖ਼ਤ ਡਿੱਗੇ

ਅਜੀਤ ਡੈਸਕ 05-05-2026
ਕਾਠਗੜ੍ਹ, 4 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਤੇ ਹਨੇਰੀ ਨਾਲ ਜਿਥੇ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਉਥੇ ਹੀ ਬਿਜਲੀ ਗੁੱਲ ਹੋਣ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕੀਤਾ, ਉਨ੍ਹਾਂ ਨੇ ਕਿਹਾ ਕਿ ਬੇਮੌਸਮੀ ਬਰਸਾਤ ਨਾਲ ਕੰਢੀ ਤੇ ਮੰਡ ਖੇਤਰ ਦੇ ਇਲਾਕੇ ਵਿਚ ਭਾਰੀ ਸੰਖਿਆ ਵਿਚ ਲੱਗੇ ਪਾਪੂਲਰ ਦੇ ਦਰੱਖ਼ਤ ਡਿੱਗ ਗਏ | ਕਈਆਂ ਥਾਵਾਂ 'ਤੇ ਤਾਂ ਇਹ ਦਰਖ਼ਤ ਬਿਜਲੀ ਦੀਆ ਤਾਰਾਂ 'ਤੇ ਜਾ ਡਿੱਗੇ ਹਨ, ਜਿਸ ਨਾਲ ਕਿਸੇ ਸਮੇਂ ਵੀ ਕੋਈ ਅਣਹੋਣੀ ਘਟਨਾ ਦਾ ਡਰ ਬਣਿਆ ਹੋਇਆ ਹੈ, ਬੇਮੌਸਮੀ ਮੀਂਹ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਹੋਣ ਦਾ ਨਾਂਅ ਨਹੀਂ ਲੈ ਰਹੀਆਂ | ਖੇਤਾਂ ਵਿਚ ਅਜੇ ਤੂੜੀ ਬਣਾਈ ਜਾਣੀ ਹੈ ਜੋ ਕਿ ਮੀਂਹ ਦੇ ਚੱਲਦੇ ਨਾੜ ਗਿੱਲਾ ਹੋ ਜਾਣ ਕਾਰਨ ਮਸ਼ੀਨਾਂ ਬੰਦ ਪਈਆਂ ਹਨ, ਕਿਸਾਨਾਂ ਨੂੰ ਦੂਹਰੀ ਮਾਰ ਝੱਲਣੀ ਪੈ ਰਹੀ ਹੈ | ਇਸ ਕਰਕੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਦੀਆਂ ਟੁੱਟੀਆਂ ਤਾਰਾਂ ਨੂੰ ਸਹੀ ਕਰਵਾਇਆ ਜਾਵੇ ਅਤੇ ਬਿਜਲੀ ਦੀ ਸਪਲਾਈ ਨੂੰ ਚਾਲੂ ਕਰਵਾਇਆ ਜਾਵੇ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਸੀਨੀਅਰ 'ਆਪ' ਆਗੂ ਅਸ਼ੋਕ ਕਟਾਰੀਆ ਨੇ ਕੀਤਾ ਅਸ਼ੀਰਵਾਦ ਪ੍ਰਾਪਤ ਅਗਲੀ ਖ਼ਬਰ ਬਾਗੋਵਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।