23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕ ਘੁੰਮਣ ਵਲੋਂ ਦਸੂਹਾ ਵਿਖੇ ਏ. ਡੀ. ਸੀ. ਦੀ ਪੋਸਟ ਪ੍ਰਵਾਨ ਕਰਵਾਉਣਾ ਸ਼ਲਾਘਾਯੋਗ ਕਦਮ-ਵਿਜੇ ਸ਼ਰਮਾ

ਅਜੀਤ ਡੈਸਕ 05-05-2026
ਦਸੂਹਾ, 4 ਮਈ (ਭੁੱਲਰ)-ਵਿਜੇ ਮਾਲ ਦਸੂਹਾ ਦੇ ਮਾਲਕ ਵਿਜੇ ਸ਼ਰਮਾ ਨੇ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਦਸੂਹਾ ਵਿਖੇ ਏ. ਡੀ. ਸੀ. (ਵਧੀਕ ਡਿਪਟੀ ਕਮਿਸ਼ਨਰ) ਦੀ ਪੋਸਟ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਪ੍ਰਵਾਨ ਕਰਵਾਉਣਾ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਦਸੂਹਾ ਨਿਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵਿਧਾਇਕ ਘੰੁਮਣ ਵਲੋਂ ਬੂਰ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਪੋਸਟ ਨੂੰ ਪ੍ਰਵਾਨਗੀ ਮਿਲਣ ਨਾਲ ਦਸੂਹਾ, ਮੁਕੇਰੀਆਂ, ਤਲਵਾੜਾ ਤੇ ਟਾਂਡੇ ਦੇ ਲੋਕਾਂ ਦੇ ਕੰਮ ਦਸੂਹਾ ਵਿਖੇ ਹੀ ਹੋਣਗੇ, ਜਿਸ ਦਾ ਸਿਹਰਾ ਸਿੱਧੇ ਤੌਰ 'ਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਜਾਵੇਗਾ | ਉਨ੍ਹਾਂ ਹਲਕੇ ਦੇ ਲੋਕਾਂ ਵਲੋਂ ਵਿਧਾਇਕ ਘੰੁਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਮੈਨੇਜਰ ਦਿਲਬਾਗ ਸਿੰਘ, ਇਸ਼ਾਤ ਸ਼ਰਮਾ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੈਣੀ ਜਾਗਿ੍ਤੀ ਮੰਚ ਵਲੋਂ ਚੌਧਰੀ ਬਲਵੀਰ ਸਿੰਘ ਦੀ ਬਰਸੀ ਸੰਬੰਧੀ ਸਮਾਗਮ 10 ਨੂੰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਚੌਲਾਂਗ ਟੋਲ ਪਲਾਜ਼ਾ 'ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।