23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 05-05-2026
ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਾਂਗਰਸ ਭਵਨ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਇੰਟਕ ਦਾ ਸਥਾਪਨਾ ਦਿਵਸ ਮਨਾਉਂਦਿਆਂ ਮਠਿਆਈਆਂ ਵੀ ਵੰਡੀਆਂ ਗਈਆਂ | ਇਸ ਮੌਕੇ ਸੇਵਾ ਸਿੰਘ ਨੇ ਸਭ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੁਲਾਇਆ ਗਿਆ ਵਿਸ਼ੇਸ਼ ਇਜਲਾਸ ਸਿਰਫ਼ ਦਿਖਾਵਾ ਸਾਬਿਤ ਹੋਇਆ ਹੈ ਅਤੇ ਮਜ਼ਦੂਰਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਸਨ, ਪਰ ਸਰਕਾਰ ਤੋਂ ਮਜ਼ਦੂਰਾਂ ਦੇ ਨਿਰਾਸ਼ਾ ਹੀ ਪਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਮਹਿੰਗਾਈ ਭੱਤੇ ਲਈ ਅਦਾਲਤ ਵਲੋਂ ਦਿੱਤੇ ਫ਼ੈਸਲੇ ਨੂੰ ਵੀ 1 ਮਈ ਨੂੰ ਡਬਲ ਬੈਂਚ 'ਚ ਲੈ ਗਈ | ਮੁਲਾਜ਼ਮ ਜਥੇਬੰਦੀਆਂ ਵਲੋਂ ਕੀਤੇ ਜਾਣ ਵਾਲੇ ਸੰਘਰਸ਼ 'ਚ ਜ਼ਿਲ੍ਹਾ ਇੰਟਕ ਪੂਰਾ ਸਹਿਯੋਗ ਦੇਵੇਗੀ | ਇਸ ਮੌਕੇ ਵਿਨੋਦ ਰਾਏ ਮਹਿਲਾ ਇੰਟਕ ਦੀ ਕਾਰਜਕਾਰੀ ਪ੍ਰਧਾਨ ਹਰਜੀਤ ਕੌਰ ਧਰਮਪਾਲ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਡਾ. ਗਾਇਤਰੀ ਦੇਵੀ, ਰਜਨੀ ਰਾਜਪੂਤ, ਕਰਿਤਿਕਾ, ਹਰਭਜਨ ਪੁਰੀ, ਕਰਨੈਲ ਸਿੰਘ, ਵਿਸ਼ਵਾਨਾਥ, ਰਾਮ ਕਿਰਪਾਲ, ਸੁਖਦੇਵ ਸਿੰਘ, ਰਾਮ ਨਾਥ, ਮੋਹਨ ਲਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਲਮੀਕਿ ਆਸ਼ਰਮ ਨੂੰ ਅੰਮਿ੍ਤਸਰ ਦੀ ਤਰਜ਼ 'ਤੇ ਵਿਕਸਿਤ ਕੀਤਾ ਜਾਵੇਗਾ-ਤਲਵਾੜ ਅਗਲੀ ਖ਼ਬਰ ਸੈਣੀ ਜਾਗਿ੍ਤੀ ਮੰਚ ਵਲੋਂ ਚੌਧਰੀ ਬਲਵੀਰ ਸਿੰਘ ਦੀ ਬਰਸੀ ਸੰਬੰਧੀ ਸਮਾਗਮ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।