01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਇਨਸਾਫ਼ ਦੀ ਆਵਾਜ਼ ਜਥੇਬੰਦੀ ਦੀ ਬੰਗਾ 'ਚ ਸੰਘਰਸ਼ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਪਰਲ ਫਾਇਨੈਂਸ ਕੰਪਨੀ ਦੇ ਨਿਵੇਸ਼ਕਾਂ ਤੇ ਮੁਲਾਜ਼ਮਾਂ ਦੇ ਭਖਦੇ ਮੁੱਦਿਆਂ 'ਤੇ ਹੋਈ ਭਖਵੀਂ ਵਿਚਾਰ ਚਰਚਾ

ਅਜੀਤ ਡੈਸਕ 11-05-2026
ਬੰਗਾ, 10 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਇਨਸਾਫ਼ ਦੀ ਅਵਾਜ਼ ਜਥੇਬੰਦੀ ਪੰਜਾਬ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਵਲੋਂ ਇਥੇ ਇਕ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਸਟੇਟ ਵਿੱਤ ਸਕੱਤਰ ਗੁਰਦੀਪ ਸਿੰਘ ਝਿੱਕਾ ਦੀ ਰਹਿਨੁਮਾਈ ਹੇਠ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਹੋਰ ਸਿਰਕੱਢ ਅਹੁਦੇਦਾਰਾਂ 'ਚ ਸ਼ਾਮਿਲ ਅਮਰੀਕ ਸਿੰਘ ਪਠਲਾਵਾ, ਡਾ: ਕੁਲਦੀਪ ਰਾਜ ਬੰਗਾ, ਜਸਵੀਰ ਸਿੰਘ ਝਿੱਕਾ, ਲੈਕ: ਤਰਸੇਮ ਪਠਲਾਵਾ, ਮਾ: ਤਰਲੋਚਨ ਸਿੰਘ ਪਠਲਾਵਾ, ਮਾ: ਰਾਮੇਸ਼ ਪਠਲਾਵਾ ਆਦਿ ਨੇ ਸਾਂਝੇ ਤੌਰ 'ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਦੀ ਸਰਕਾਰ ਖ਼ਿਲਾਫ਼ ਚੱਲ ਰਹੇ ਤਿੱਖੇ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇ | ਜਥੇਬੰਦੀ ਦੇ ਉਕਤ ਅਹੁਦੇਦਾਰਾਂ ਨੇ ਅੱਗੇ ਕਿਹਾ ਕਿ ਜਸਟਿਸ ਆਰ. ਐਮ. ਲੋਢਾ ਕਮੇਟੀ ਵਲੋਂ ਸਕਿਉਰਿਟੀ ਅਕਸਚੇਂਜ ਬੋਰਡ ਆਫ ਇੰਡੀਆ ਨਾਲ ਮਿਲ ਕੇ ਫਰਵਰੀ 2026 ਵਿਚ ਕੁਝ ਕੁ ਨਿਵੇਸ਼ਕਾਂ ਦੇ ਖਾਤਿਆਂ ਵਿਚ ਆਨਲਾਈਨ ਭੁਗਤਾਨ ਕੀਤਾ ਹੈ, ਜਿਸ ਦਾ ਇਨਸਾਫ਼ ਦੀ ਅਵਾਜ਼ ਜਥੇਬੰਦੀ ਸਵਾਗਤ ਕਰਦੀ ਹੈ ਪਰ ਅਫਸੋਸ ਹੈ ਕਿ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਵਲੋਂ ਨਿਵੇਸ਼ਕਾਂ ਦੇ ਹੱਕ 'ਚ ਫਰਵਰੀ 2016 ਵਿਚ ਸੁਣਾਏ ਫੈਸਲੇ ਦੇ ਦਸ ਸਾਲ ਬੀਤਣ ਉਪਰੰਤ ਵੀ ਲੋਕ ਆਪਣੇ ਖੂਨ ਪਸੀਨੇ ਦੀ ਕਮਾਈ ਨੂੰ ਵਾਪਸ ਲੈਣ ਲਈ ਤੜਪ ਰਹੇ ਹਨ | ਬੁਲਾਰਿਆਂ ਨੇ ਦੁੱਖ ਜ਼ਾਹਰ ਕੀਤਾ ਕਿ ਲੋਢਾ ਕਮੇਟੀ ਵਲੋਂ ਖੋਲ੍ਹੇ ਗਏ ਪੋਰਟਲ ਵਿਚ ਸਿਰਫ ਬੈਂਕ ਖਾਤਿਆਂ ਦੀ ਸੁਧਾਈ ਦੀ ਹੀ ਗੱਲ ਕੀਤੀ ਗਈ ਹੈ ਜਦਕਿ ਲੈਂਡ ਅਲਾਟਮੈਂਟ ਤੇ ਹੋਰ ਮਹੱਤਵਪੂਰਨ ਮੁੱਦਿਆਂ ਨੂੰ ਅਜੇ ਵੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ | ਸ. ਗੁਰਦੀਪ ਸਿੰਘ ਝਿੱਕਾ ਨੇ ਦੱਸਿਆ ਕਿ ਜਲਦੀ ਹੀ ਲੁਧਿਆਣਾ ਵਿਖੇ ਜਥੇਬੰਦੀ ਦੇ ਕੌਮੀ ਪ੍ਰਧਾਨ ਸ. ਮਹਿੰਦਰਪਾਲ ਸਿੰਘ ਦਾਨਗੜ੍ਹ ਦੀ ਰਹਿਨੁਮਾਈ ਹੇਠ ਇਕ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ | ਸ. ਝਿੱਕਾ ਨੇ ਜਥੇਬੰਦੀ ਦੇ ਵਰਕਰਾਂ ਤੇ ਨਿਵੇਸ਼ਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਣੇ ਹੱਕ ਦੀ ਪ੍ਰਾਪਤੀ ਲਈ ਜਥੇਬੰਦੀ ਦੁਆਰਾ ਕੀਤੀ ਜਾ ਰਹੀ ਰੈਲੀ ਨੂੰ ਭਰਵੀਂ ਤੇ ਪ੍ਰਭਾਵਸ਼ਾਲੀ ਬਨਾਉਣ ਲਈ ਅੱਜ ਤੋਂ ਹੀ ਯਤਨ ਆਰੰਭ ਕਰ ਦਿੱਤੇ ਜਾਣੇ ਚਾਹੀਦੇ ਹਨ | ਇਸ ਮੌਕੇ ਮਾ: ਸਵਰਨਜੀਤ ਸਿੰਘ ਬੰਗਾ, ਮਲਕੀਤ ਸਿੰਘ ਲਧਾਣਾ ਉੱਚਾ, ਮਾ. ਤਰਲੋਚਨ ਸਿੰਘ ਪਠਲਾਵਾ, ਲੈਕਚਰਾਰ ਤਰਸੇਮ ਪਠਲਾਵਾ, ਅਮਰਜੀਤ ਸਿੰਘ ਸੂਰਾਪੁਰ, ਗੁਰਦੇਵ ਸਿੰਘ ਸੁੱਜੋਂ, ਰਣਜੀਤ ਸਿੰਘ ਨਵਾਂਸ਼ਹਿਰ, ਸਤੀਸ਼ ਕੁਮਾਰ ਐਮਾਂ ਜੱਟਾਂ, ਹਰਪਿੰਦਰ ਸਿੰਘ ਹੇੜੀਆਂ ਹਾਜ਼ਰ ਸਨ |
ਪਿਛਲੀ ਖ਼ਬਰ ਗੜ੍ਹੀ ਕਾਨੂੰਗੋ ਤੋਂ ਖ਼ਾਨਪੁਰ ਕੁੱਲੇਵਾਲ ਸੜਕ ਦੀ ਖਸਤਾ ਹਾਲਤ ਅਗਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।