07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੀ. ਐਸ. ਪਬਲਿਕ ਸਕੂਲ ਰਾਹੋਂ ਵਿਖੇ ਮਨਾਇਆ ਮਾਂ ਦਿਵਸ

ਅਜੀਤ ਡੈਸਕ 11-05-2026
ਰਾਹੋਂ, 10 ਮਈ (ਉਂਕਾਰ ਸਿੰਘ ਰਾਠੋਰ)-ਪੀ. ਐਸ. ਪਬਲਿਕ ਸਕੂਲ ਰਾਹੋਂ ਵਿਖੇ ਮਾਂ ਦਿਵਸ ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਮਾਂ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀ ਮਾਂ ਲਈ ਵੰਨ-ਸੁਵੰਨੇ ਸ਼ੁੱਭਕਾਮਨਾਵਾਂ ਦੇ ਕਾਰਡ ਬਣਾਏ | ਵਿਦਿਆਰਥੀਆਂ ਦੁਆਰਾ ਮਾਂ ਦਿਵਸ ਨੂੰ ਸਮਰਪਿਤ ਕਵਿਤਾਵਾਂ, ਭਾਸ਼ਨ ਤੇ ਗੀਤ ਸੰਗੀਤ ਪੇਸ਼ ਕੀਤਾ ਅਤੇ ਮਾਂ ਦੇ ਪਿਆਰ ਨੂੰ ਸ਼ਰਧਾਂਜਲੀਆਂ ਸਮਰਪਿਤ ਕੀਤੀਆਂ ਗਈਆਂ | ਸਕੂਲ ਦੇ ਵਾਈਸ ਪਿ੍ੰਸੀਪਲ ਕੰਚਨ ਨੰਦਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਇੱਕ ਮਾਂ ਆਪਣੇ ਬੱਚੇ ਦੇ ਜੀਵਨ ਵਿਚ ਅਹਿਮ ਰੋਲ ਅਦਾ ਕਰਦੀ ਹੈ ਅਤੇ ਆਪਣੇ ਬੱਚੇ ਦੀ ਪਹਿਲੀ ਅਧਿਆਪਕਾ ਹੁੰਦੀ ਹੈ | ਇਸ ਲਈ ਆਪਣੀ ਮਾਂ ਦਾ ਸਤਿਕਾਰ ਕਰਨ ਦਾ ਹਰ ਇਕ ਬੱਚੇ ਦਾ ਮੁੱਢਲਾ ਫਰਜ਼ ਬਣਦਾ ਹੈ | ਇਸ ਮੌਕੇ ਉਹਨਾਂ ਵਲੋਂ ਮਾਂ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਵਿਧਾਇਕ ਡਾ. ਨਛੱਤਰ ਪਾਲ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸੂਦ ਸਭਾ ਸਰਹਿੰਦ ਦੀ ਚੋਣ ਦੌਰਾਨ ਹਰਮਿੰਦਰ ਸੂਦ ਨੂੰ ਤੀਸਰੀ ਵਾਰ ਪ੍ਰਧਾਨ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।