08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਬੀ. ਐਸ. ਸੀ. ਸਮੈਸਟਰ ਤੀਜਾ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 11-05-2026
ਬੰਗਾ, 10 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ. ਐਸ. ਸੀ. ਸਮੈਸਟਰ ਤੀਜਾ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ | ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਬੀ. ਐਸ. ਸੀ. ਮੈਡੀਕਲ ਦੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਤੇ ਰਾਜਦੀਪ ਕੌਰ 8.40 ਐਸ. ਜੀ. ਪੀ. ਏ. ਨਾਲ ਯੂਨੀਵਰਸਿਟੀ ਵਿਚੋਂ ਮੈਰਿਟ, ਕਾਲਜ ਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਬਲਜੀਤ ਸਿੰਘ ਨੇ 8.32 ਐਸ. ਜੀ. ਪੀ. ਏ. ਨਾਲ ਕਾਲਜ ਤੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਅਤੇ ਹਰਮਿੰਦਰ ਕੌਰ ਨੇ 8.20 ਐਸ. ਜੀ. ਪੀ. ਏ. ਨਾਲ ਕਾਲਜ ਤੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਉਨ੍ਹਾਂ ਕਾਲਜ ਤੇ ਸਮੂਹ ਸਟਾਫ਼ ਨੂੰ ਵਧਾਈਆਂ ਦਿੱਤੀਆਂ | ਭਵਿੱਖ 'ਚ ਵੀ ਇਹੋ ਜਿਹੇ ਸ਼ਾਨਦਾਰ ਨਤੀਜਿਆਂ ਦੀ ਆਸ ਵੀ ਪ੍ਰਗਟਾਈ | ਇਸ ਮੌਕੇ ਪਿ੍ੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਦਿੱਤੀ ਜਾਂਦੀ ਯੋਗ ਅਗਵਾਈ ਦੀ ਵੀ ਸ਼ਲਾਘਾ ਕੀਤੀ ਅਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਕਾਲਜ ਮੈਨੇਜਮੈਂਟ ਦੇ ਜਨਰਲ ਸਕੱਤਰ ਜਰਨੈਲ ਸਿੰਘ ਪੱਲੀ-ਝਿੱਕੀ, ਡਾ. ਸੁਨਿਧੀ ਮਿਗਲਾਨੀ, ਡਾ. ਰਾਜੇਸ਼ ਸ਼ਰਮਾ, ਡਾ. ਜੋਤੀ ਪ੍ਰਕਾਸ਼, ਡਾ. ਕੁਮਾਰੀ ਸਿਖਾ, ਪ੍ਰੋ. ਤਜਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਇਨਵੈਸਟਿਚਰ ਸਮਾਗਮ ਕਰਵਾਇਆ ਅਗਲੀ ਖ਼ਬਰ ਜੈਰੀਐਟਿ੍ਕ ਓ. ਪੀ. ਡੀ. ਰਾਹੀਂ ਬਜ਼ੁਰਗਾਂ ਨੂੰ ਮਿਲੀ ਵੱਡੀ ਰਾਹਤ-ਐੱਸ. ਐੱਮ. ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।