08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਿੰਡ ਨੌਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 11-05-2026
ਪੱਲੀ ਝਿੱਕੀ, 10 ਮਈ (ਕੁਲਦੀਪ ਸਿੰਘ ਪਾਬਲਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਬੰਗਾ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀ. ਆਰ. ਐੱਮ. ਸਕੀਮ ਤਹਿਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਪਿੰਡ ਨੌਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਸੁਰਿੰਦਰ ਪਾਲ ਸਿੰਘ ਖੇਤੀ ਵਿਸਥਾਰ ਅਫਸਰ ਨੇ ਦੱਸਿਆ ਕਿ ਅੱਗ ਨਾਲ ਕਣਕ ਦਾ ਨਾੜ ਸੜਨ ਨਾਲ ਕਿਸਾਨਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ, ਧੁੰਏ ਕਰਕੇ ਐਕਸੀਡੈਂਟ ਤੇ ਜਾਨੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ | ਖੇਤਾਂ ਤੇ ਸੜਕਾਂ ਕਿਨਾਰੇ ਲੱਗੇ ਰੁੱਖ ਸੜ ਜਾਂਦੇ ਹਨ | ਵੱਡੀ ਪੱਧਰ 'ਤੇ ਫੈਲੀ ਅੱਗ ਕਾਬੂ ਕਰਨਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ | ਇਸ ਲਈ ਪ੍ਰਸਾਸ਼ਨ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਹੈ ਜੋ ਕਿ ਕਾਨੂੰਨੀ ਕਾਰਵਾਈ ਅਧੀਨ ਹੈ | ਸਾਰੇ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਡਾ. ਲਛਮਣ ਦਾਸ ਖੇਤੀਬਾੜੀ ਅਫ਼ਸਰ ਬੰਗਾ ਨੇ ਵਿਭਾਗੀ ਸਕੀਮ ਫ਼ਸਲੀ ਵਿਭਿੰਨਤਾ ਤਹਿਤ ਝੋਨੇ ਦੀ ਥਾਂ 'ਤੇ ਮੱਕੀ ਲਾਉਣ ਵਾਲੇ ਕਿਸਾਨਾਂ ਨੂੰ 17500 ਰੁਪਏ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ | ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ ਬਾਰੇ ਜਾਣਕਾਰੀ ਦਿੱਤੀ | ਵਿਕਰਮ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਪੀ. ਐਮ. ਕਿਸਾਨ ਯੋਜਨਾ ਤੇ ਐਗਰੀ ਸਟੈਕ ਕਿਸਾਨ ਆਈ. ਡੀ. ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਸਰਪੰਚ ਦਿਲਬਾਗ ਸਿੰਘ ਪਾਬਲਾ ਨੇ ਸਮੂਹ ਗ੍ਰਾਮ ਪੰਚਾਇਤ ਵਲੋਂ ਕੈਂਪ 'ਚ ਸ਼ਾਮਿਲ ਸਾਰੇ ਕਿਸਾਨ ਭਰਾਵਾਂ ਦਾ ਅਤੇ ਐਗਰੀਕਲਚਰ ਵਿਭਾਗ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਸੰਦੀਪ ਗੰਗੜ ਏ. ਟੀ. ਐੱਮ. ਤੋਂ ਇਲਾਵਾ ਸਰਪੰਚ ਦਿਲਬਾਗ ਸਿੰਘ, ਅਤੇ ਪਿੰਡ ਦੇ ਬਹੁਤ ਸਾਰੇ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਐਕਸ-ਸਰਵਿਸ ਵੈੱਲਫੇਅਰ ਸੁਸਾਇਟੀ ਰੱਤੇਵਾਲ ਦੀ ਮੀਟਿੰਗ ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਇਨਵੈਸਟਿਚਰ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।