07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਚਾਲਕ ਜ਼ਖ਼ਮੀ

ਅਜੀਤ ਡੈਸਕ 12-05-2026
ਕਾਠਗੜ੍ਹ, 11 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਸਤਲੁਜ ਦਰਿਆ ਦੇ ਪੁਲ ਕੋਲ (ਆਸਰੋਂ) ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ. ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਨਵਾਂਸ਼ਹਿਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਹੈ ਤਾਂ ਉਨ੍ਹਾਂ ਨੇ ਆਪਣੀ ਟੀਮ ਨਾਲ ਤੁਰੰਤ ਜਾ ਕੇ ਇਕ ਮੋਟਰਸਾਈਕਲ ਸਵਾਰ ਜਿਸ ਦਾ ਨੰਬਰ ਪੀ. ਬੀ 20 8719 ਜਿਸ ਨੂੰ ਸਰਬਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਰੈਲਮਾਜਰਾ ਥਾਣਾ ਕਾਠਗੜ੍ਹ ਚਲਾ ਰਿਹਾ ਸੀ | ਜਦੋਂ ਇਹ ਮੋਟਰਸਾਈਕਲ ਸਤਲੁਜ ਦਰਿਆ ਦੇ ਪੁਲ (ਆਸਰੋਂ) ਦੇ ਕੋਲ ਪਹੁੰਚਿਆ ਤਾਂ ਅਚਾਨਕ ਮੋਟਰਸਾਈਕਲ ਦਾ ਸੰਤੁਨਲ ਵਿਗੜਨ ਨਾਲ ਮੋਟਰਸਾਈਕਲ ਸਵਾਰ ਸਰਬਪ੍ਰੀਤ ਜ਼ਖ਼ਮੀ ਹੋ ਗਿਆ, ਜਿਸ ਨੂੰ ਐਸ. ਐਸ. ਐਫ. ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਿਟੀ ਦੀ ਐਂਬੂਲੈਂਸ ਦੀ ਮਦਦ ਰਾਹੀਂ ਸਰਕਾਰੀ ਹਸਪਤਾਲ, ਰੋਪੜ੍ਹ ਦਾਖ਼ਲ ਕਰਵਾਇਆ | ਹਾਦਸੇ ਸੰਬੰਧੀ ਕੰਟਰੋਲ ਰੂਮ ਤੇ ਆਸਰੋਂ ਚੌਂਕੀ ਨੂੰ ਸੂਚਿਤ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਬਲਾਚੌਰ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪੇਟ ਦੇ ਰੋਗਾਂ ਸੰਬੰਧੀ ਬਿਹਤਰ ਇਲਾਜ ਦੇ ਰਿਹਾ ਜਸਵੰਤ ਹਸਪਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।