08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਹਿਕਾਰੀ ਸਭਾਵਾਂ ਦੀ ਕਰਜ਼ਾ ਹੱਦ ਦਾ ਨੋਟੀਫਿਕੇਸ਼ਨ ਵਾਪਸ ਲੈਣਾ ਕਿਸਾਨਾਂ ਨਾਲ ਧ੍ਰੋਹ-ਬੱਲੋਵਾਲ

ਅਜੀਤ ਡੈਸਕ 12-05-2026
ਪੱਲੀ ਝਿੱਕੀ, 11 ਮਈ (ਕੁਲਦੀਪ ਸਿੰਘ ਪਾਬਲਾ)-ਪੰਜਾਬ ਸਰਕਾਰ ਵਲੋਂ ਸਹਿਕਾਰੀ ਸੇਵਾਵਾਂ ਦੀਆਂ ਨਵੀਆਂ ਵਧੀਆਂ ਹੋਈਆਂ ਕਰਜ਼ਾ ਹੱਦਾਂ ਦਾ ਨੋਟੀਫਿਕੇਸ਼ਨ ਵਾਪਸ ਲੈਣ ਦੇ ਫੈਸਲੇ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਖ਼ਤ ਵਿਰੋਧ ਕਰਦੀ ਹੈ | ਇਸ ਕਾਰਵਾਈ ਨਾਲ ਕਿਸਾਨਾਂ ਦੇ ਹੱਕਾਂ 'ਤੇ ਸਿੱਧਾ ਡਾਕਾ ਵੱਜ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੱਲੋਵਾਲ ਵਲੋਂ ਪ੍ਰੈੱਸ ਬਿਆਨ ਵਿਚ ਆਖਿਆ ਗਿਆ ਕਿ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਵਾਪਸ ਲੈਣਾ ਕਿਸਾਨਾਂ ਤੇ ਸਹਿਕਾਰੀ ਸੇਵਾਵਾਂ ਦੇ ਮੁਲਾਜ਼ਮਾਂ ਦੇ ਅਧਿਕਾਰਾਂ ਨੂੰ ਕੁਚਲਣ ਦੇ ਬਰਾਬਰ ਹੈ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਤੇ ਵਧ ਰਹੇ ਖੇਤੀ ਖਰਚਿਆਂ ਨੂੰ ਦੇਖਦੇ ਹੋਏ ਕਿਸਾਨਾਂ ਦਾ ਕਰਜ਼ਾ ਹੱਦ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ | ਸੁਖਵਿੰਦਰ ਸਿੰਘ ਬੱਲੋਵਾਲ ਨੇ ਕਿਹਾ ਕਿ ਸਰਕਾਰ ਨੇ ਜੇਕਰ ਵਧੀ ਹੋਈ ਕਰਜ਼ਾ ਹੱਦ ਨੂੰ ਮੁੜ ਬਹਾਲ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ |
ਪਿਛਲੀ ਖ਼ਬਰ 'ਆਪ' ਦੀ ਗੁੰਡਾਗਰਦੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਭਾਟੀਆ, ਟਕਾਰਲਾ ਅਗਲੀ ਖ਼ਬਰ ਗਾਇਕ ਹਰਦੇਵ ਚਾਹਲ ਯੂ. ਕੇ. ਟੂਰ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।