08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਮਾਰੀਆਂ ਮੱਲਾਂ

ਅਜੀਤ ਡੈਸਕ 12-05-2026
ਬੰਗਾ, 11 ਮਈ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਸੀ. ਏ. ਸਮੈਸਟਰ ਤੀਜੇ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸੰਬੰਧੀ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਕਾਲਜ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਕਾਲਜ 'ਚੋਂ ਪਹਿਲਾ, ਜ਼ਿਲ੍ਹੇ 'ਚੋਂ ਤੀਜਾ ਤੇ ਯੂਨੀਵਰਸਿਟੀ ਵਿਚੋ ਦਸਵਾਂ ਸਥਾਨ, ਹਰਜੋਤ ਨੇ ਕਾਲਜ 'ਚੋਂ ਦੂਜਾ, ਜ਼ਿਲ੍ਹੇ 'ਚੋਂ ਪੰਜਵਾਂ, ਯੂਨੀਵਰਸਿਟੀ 'ਚੋਂ ਬਾਰਵਾਂ ਸਥਾਨ, ਹਰਮਨ ਨੇ ਕਾਲਜ 'ਚੋਂ ਤੀਜਾ, ਜ਼ਿਲ੍ਹੇ 'ਚੋਂ ਛੇਵਾਂ ਤੇ ਯੂਨੀਵਰਸਿਟੀ 'ਚੋਂ ਤੇਰਵਾਂ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਇਹ ਸੰਸਥਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਘੱਟ ਫੀਸਾਂ ਲੈ ਕੇ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਮੋਹਰੀ ਸਾਬਤ ਹੋਈ ਹੈ | ਉਨ੍ਹਾਂ ਦੱਸਿਆ ਕਿ ਐਸ. ਸੀ., ਬੀ. ਸੀ., ਘੱਟ ਗਿਣਤੀ ਤੋਂ ਇਲਾਵਾ ਅੰਮਿ੍ਤਧਾਰੀ ਵਿਦਿਆਰਥੀਆਂ ਤੇ ਖਿਡਾਰੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਸੰਸਥਾ ਨੇ ਵਿੱਦਿਆ ਤੇ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਮੱਲਾਂ ਮਾਰ ਕੇ ਸੰਸਥਾ ਦਾ ਨਾਂਅ ਵਿਸ਼ਵ ਪੱਧਰ 'ਤੇ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਵਿਭਾਗ ਦੇ ਅਧਿਆਪਕਾਂ ਪ੍ਰੋ. ਸੰਦੀਪ ਕੌਰ, ਪ੍ਰੋ. ਕਮਲੇਸ਼, ਪ੍ਰੋ. ਇੰਦਰਜੀਤ ਕੌਰ ਤੇ ਪ੍ਰੋ. ਹਰਮਨ ਨੂੰ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਬਾਦ ਵੀ ਦਿੱਤੀ |
ਪਿਛਲੀ ਖ਼ਬਰ ਲੜੋਆ ਦੇ ਨੌਜਵਾਨ ਦੀ ਇਟਲੀ 'ਚ ਮੌਤ, ਲਾਸ਼ ਪਿੰਡ ਪੁੱਜਣ 'ਤੇ ਕੀਤਾ ਸਸਕਾਰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਹਸਪਤਾਲ ਬੰਗਾ ਨੂੰ ਵ੍ਹੀਲ ਚੇਅਰਾਂ ਭੇਟ-ਮੀਨੂੰ ਭੁੱਟਾ, ਵਨੀਤਾ ਕੁਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।