24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਮਰਦੀਪ ਕਾਲਜ ਦੇ ਬੀ. ਏ. ਕੋਰਸ ਦੀ ਵਿਦਿਆਰਥਣ ਨੇ ਜ਼ਿਲ੍ਹੇ 'ਚੋਂ ਤੀਸਰਾ ਸਥਾਨ ਕੀਤਾ ਪ੍ਰਾਪਤ

ਅਜੀਤ ਡੈਸਕ 13-05-2026
ਮੁਕੰਦਪੁਰ, 12 ਮਈ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਏ. ਸਮੈਸਟਰ ਤੀਸਰਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਪਿ੍ਆ ਸਪੁੱਤਰੀ ਕੁਲਦੀਪ ਕੁਮਾਰ ਵਾਸੀ ਪਿੰਡ ਚੀਮਾਂ ਖੁਰਦ ਨੇ 80.4 ਫੀਸਦੀ ਅੰਕ ਹਾਸਿਲ ਕਰਕੇ ਜਮਾਤ 'ਚੋਂ ਪਹਿਲਾ ਅਤੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥਣ ਸਿਮਰਨ ਦੁੱਗਲ ਸਪੁੱਤਰੀ ਜਸਵੀਰ ਰਾਮ ਵਾਸੀ ਪਿੰਡ ਚੀਮਾਂ ਖੁਰਦ ਤੇ ਜਸਮੀਨ ਸਪੁੱਤਰੀ ਰਾਮ ਪਾਲ ਵਾਸੀ ਕੰਡਿਆਣਾ ਨੇ 79.2 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਜਮਾਤ 'ਚੋਂ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਤਾਨੀਆ ਸਪੁੱਤਰੀ ਸੋਮ ਲਾਲ ਵਾਸੀ ਪਿੰਡ ਚੀਮਾਂ ਖੁਰਦ ਨੇ 78.8 ਫੀਸਦੀ ਅੰਕ ਹਾਸਿਲ ਕਰਕੇ ਜਮਾਤ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਵਿਭਾਗ ਦੇ ਮੁਖੀ ਡਾ. ਨਿਰਦੋਸ਼ ਕੌਰ, ਪ੍ਰੋ. ਜਗਵਿੰਦਰ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |
ਪਿਛਲੀ ਖ਼ਬਰ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਔੜ ਸਕੂਲ ਦੀ ਮਨਪ੍ਰੀਤ ਕੌਰ ਨੇ ਮੈਰਿਟ ਸੂਚੀ 'ਚ ਦਰਜ ਕਰਵਾਇਆ ਨਾਂਅ ਜ਼ਿਲੇ੍ਹ 'ਚੋਂ ਪ੍ਰਾਪਤ ਕੀਤਾ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।