24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-05-2026
ਸੜੋਆ, 12 ਮਈ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਪ੍ਰੀਖਿਆ ਵਿਚ ਬੈਠੇ ਸਾਰੇ 50 ਵਿਦਿਆਰਥੀ ਉੱਚ ਅੰਕਾਂ ਨਾਲ ਪਾਸ ਹੋਏ | ਵਿਦਿਆਰਥਣ ਅਮਨਪ੍ਰੀਤ ਕੌਰ ਨੇ 650 'ਚੋਂ 603 ਅੰਕ 92.76 ਫੀਸਦੀ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ, ਗੁਰਸ਼ਾਨ ਚੌਧਰੀ ਨੇ 601 ਅੰਕਾਂ 92.46 ਫੀਸਦੀ ਨਾਲ ਦੂਜਾ ਤੇ ਪ੍ਰੀਤ ਸ਼ਰਮਾ ਨੇ 596 ਅੰਕਾਂ 91.68 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਮਿਹਨਤਾ ਦਾ ਮੁੱਲ ਪਾਇਆ | ਸਕੂਲ ਦੇ ਐਮ. ਡੀ. ਸੰਜੇ ਮਲਹੋਤਰਾ ਤੇ ਪਿ੍ੰਸੀਪਲ ਮੈਡਮ ਗੀਤਿਕਾ ਚੰਦੇਲ ਨੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿਚ ਹੋਰ ਵੀ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵ ਪਬਲਿਕ ਹਾਈ ਸਕੂਲ ਬਹਿਰਾਮ ਦਾ ਨਤੀਜਾ ਸੌ ਫੀਸਦੀ ਰਿਹਾ ਅਗਲੀ ਖ਼ਬਰ ਅਮਰਦੀਪ ਕਾਲਜ ਦੇ ਬੀ. ਏ. ਕੋਰਸ ਦੀ ਵਿਦਿਆਰਥਣ ਨੇ ਜ਼ਿਲ੍ਹੇ 'ਚੋਂ ਤੀਸਰਾ ਸਥਾਨ ਕੀਤਾ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।