04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਗੁਰਮਤਿ ਸੰਗੀਤ, ਸ਼ੁੱਧ ਗੁਰਬਾਣੀ ਉਚਾਰਣ ਤੇ ਥੀਏਟਰ ਵਰਕਸ਼ਾਪ' 18 ਤੋਂ

ਅਜੀਤ ਡੈਸਕ 15-05-2026
ਬੰਗਾ, 14 ਮਈ (ਧਰਮਵੀਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ, ਬੰਗਾ ਵਿਖੇ ਐਡ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਯੋਗ ਅਗਵਾਈ ਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮੰਤਵ ਨਾਲ 18 ਮਈ ਤੋਂ 2 ਹਫ਼ਤਿਆਂ ਦਾ ਮੁਫ਼ਤ 'ਗੁਰਮਤਿ ਸੰਗੀਤ ਸਿਖਲਾਈ ਤੇ ਸ਼ੁੱਧ ਗੁਰਬਾਣੀ ਉਚਾਰਣ, ਥੀਏਟਰ ਵਰਕਸ਼ਾਪ ਲਗਾਈ ਜਾ ਰਹੀ ਹੈ | ਇਸ ਸੰਬੰਧੀ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਇਲਾਕੇ ਦੇ ਵਿਦਿਆਰਥੀਆਂ ਨੂੰ ਅੱਜ ਦੇ ਤਕਨੀਕੀ ਯੁੱਗ ਦੇ ਧਾਰਨੀ ਬਣਾਉਣ ਦੇ ਨਾਲ-ਨਾਲ ਇਕ ਆਦਰਸ਼ ਨਾਗਰਿਕ ਬਣਾਉਣਾ ਹੈ | ਸੰਸਥਾ ਵਲੋਂ ਗੁਰਮਤਿ ਸੰਗੀਤ ਦੀ ਸਿਖਲਾਈ ਸੰਬੰਧੀ ਇਕ ਵਰਕਸ਼ਾਪ ਲਗਾਈ ਜਾ ਰਹੀ ਹੈ, ਜਿਸ ਵਿਚ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਦੇ ਸਿਧਾਤਾਂ ਦੀ ਪਾਲਣਾ ਕਰਦਿਆਂ ਨਿਰਧਾਰਿਤ ਰਾਗਾਂ ਵਿਚ ਸ਼ਬਦ ਗਾਇਨ ਦੀ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਥੀਏਟਰ ਤੇ ਸ਼ੁੱਧ ਗੁਰਬਾਣੀ ਉਚਾਰਣ ਦਾ ਕੈਂਪ ਵੀ ਲਗਾਇਆ ਜਾ ਰਿਹਾ ਹੈ | ਇਸ ਕੋਰਸ ਵਿਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਬਾਹਰ ਦੇ ਵਿਦਿਆਰਥੀ ਵੀ ਹਿੱਸਾ ਲੈ ਸਕਦੇ ਹਨ | ਇਸ ਕੋਰਸ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖਲ ਅਗਲੀ ਖ਼ਬਰ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋਂ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।