04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖਲ

ਅਜੀਤ ਡੈਸਕ 15-05-2026
ਨਵਾਂਸ਼ਹਿਰ, 14 ਮਈ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਨਗਰ ਕੌਂਸਲ ਦੀਆਂ ਚੋਣਾਂ ਲਈ ਜਿਥੇ ਵੱਖ-ਵੱਖ ਪਾਰਟੀਆਂ ਵਲੋਂ ਜ਼ੋਰ ਅਜ਼ਮਾਈ ਕਰਨੀ ਸ਼ੁਰੂ ਕੀਤੀ ਗਈ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲਕਦਮੀ ਕਰਦਿਆਂ ਚਾਰ ਉਮੀਦਵਾਰਾਂ ਨੇ ਨਾਮਜ਼ਦਗੀ ਪੇਪਰ ਦਾਖਲ ਕੀਤੇ, ਜਿਨ੍ਹਾਂ 'ਚ ਸਾਬਕਾ ਕੌਂਸਲਰ ਪਰਮ ਸਿੰਘ ਖ਼ਾਲਸਾ, ਨਵਾਂਸ਼ਹਿਰ ਦੇ ਵਾਰਡ ਨੰਬਰ-4 ਤੋਂ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਧਰਮ ਸੁਪਤਨੀ ਬੀਬੀ ਮਹਿੰਦਰਪਾਲ ਕੌਰ ਦੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਪੇਪਰ ਦਾਖਲ ਕਰਵਾਉਣ ਸਮੇਂ ਐਮ. ਐਲ. ਏ. ਡਾ. ਨਛੱਤਰਪਾਲ, ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਜਥੇਦਾਰ ਤਾਰਾ ਸਿੰਘ ਸ਼ੇਖੂਪੁਰ, ਰਮਨਦੀਪ ਸਿੰਘ ਥਿਆੜਾ, ਦਿਨੇਸ਼ ਕੁਮਾਰ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਜਰਨੈਲ ਸਿੰਘ ਖ਼ਾਲਸਾ ਅਤੇ ਰੁਪਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈੱਸਟ ਦਾ ਪੂਰਾ ਵੇਰਵਾ ਪ੍ਰਸ਼ਾਸਨ ਨੂੰ ਦੇਣਾ ਲਾਜ਼ਮੀ-ਜ਼ਿਲ੍ਹਾ ਮੈਜਿਸਟ੍ਰੇਟ ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਗੁਰਮਤਿ ਸੰਗੀਤ, ਸ਼ੁੱਧ ਗੁਰਬਾਣੀ ਉਚਾਰਣ ਤੇ ਥੀਏਟਰ ਵਰਕਸ਼ਾਪ' 18 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।