04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈੱਸਟ ਦਾ ਪੂਰਾ ਵੇਰਵਾ ਪ੍ਰਸ਼ਾਸਨ ਨੂੰ ਦੇਣਾ ਲਾਜ਼ਮੀ-ਜ਼ਿਲ੍ਹਾ ਮੈਜਿਸਟ੍ਰੇਟ

ਅਜੀਤ ਡੈਸਕ 15-05-2026
ਨਵਾਂਸ਼ਹਿਰ, 14 ਮਈ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੇ ਮਿਊਾਸਪਲ ਕੌਂਸਲ, ਨਗਰ ਪੰਚਾਇਤਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ, ਹੋਟਲ, ਰੈਸਟੋਰੈਂਟ ਵਿਚ ਕਿਰਾਏਦਾਰ, ਨੌਕਰ, ਪੇਇੰਗ ਗੈੱਸਟ, ਨਿਪਾਲੀ ਲਾਂਗਰੀ ਰੱਖੇਗਾ ਤਾਂ ਉਹ ਉਸ ਦੀ ਸੂਚਨਾ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਵੇਗਾ | ਉਨ੍ਹਾਂ ਕਿਹਾ ਕਿ ਜਿਹਨਾਂ ਮਕਾਨ ਮਾਲਕਾਂ ਨੇ ਅੱਜ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ 'ਤੇ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ | ਉਨ੍ਹਾਂ ਨੇ ਕਿਹਾ ਕਿ ਮਕਾਨ ਮਾਲਕਾ ਵਲੋਂ ਰੱਖੋ ਗਏ ਕਿਰਾਏਦਾਰ, ਨੌਕਰ, ਪੇਇੰਗ ਗੈੱਸਟ ਆਦਿ ਕਈ ਵਾਰ ਨਸ਼ੇ, ਅਸਮਾਜਿਕ ਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੇ ਮਕਾਨਾਂ ਅਤੇ ਪਬਲਿਕ ਸਥਾਨਾਂ 'ਤੇ ਹੁੜਦੰਗ ਕਰਦੇ ਰਹਿੰਦੇ ਹਨ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ, ਪਰ ਮਕਾਨ ਮਾਲਕਾਂ ਵਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਪਾਸ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ | ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਵਾਂਸ਼ਹਿਰ 'ਚ ਲੱਗੇ ਗੰਦਗੀ ਦੇ ਢੇਰਾਂ ਨੇ ਨਰਕ ਦਾ ਰੂਪ ਧਾਰਿਆ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕ ਹੋਏ ਪ੍ਰੇਸ਼ਾਨ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।