03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਿਹਤ ਵਿਭਾਗ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਡਾ. ਗੀਤਾਂਜਲੀ ਸਿੰਘ

ਅਜੀਤ ਡੈਸਕ 15-05-2026
ਨਵਾਂਸ਼ਹਿਰ, 14 ਮਈ (ਦੀਦਾਰ ਸਿੰਘ ਸ਼ੇਤਰਾ)-ਪੀ. ਐੱਚ. ਸੀ. ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਪੀ. ਐੱਚ. ਸੀ. ਮੁਜ਼ੱਫਰਪੁਰ ਵਿਖੇ ਆਸ਼ਾ ਵਰਕਰਾਂ ਲਈ ਆਸ਼ਾ ਡਾਇਗਨੌਸਟਿਕਸ ਕਿੱਟ ਸੰਬੰਧੀ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ | ਟ੍ਰੇਨਿੰਗ ਦੌਰਾਨ ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ ਤੇ ਕਮਿਊਨਿਟੀ ਹੈਲਥ ਅਫਸਰ ਮਨਪ੍ਰੀਤ ਕੌਰ ਵਲੋਂ ਆਸ਼ਾ ਵਰਕਰਾਂ ਨੂੰ ਕਮਿਊਨਿਟੀ ਪੱਧਰ 'ਤੇ ਬਿਮਾਰੀਆਂ ਦੀ ਸ਼ੁਰੂਆਤੀ ਪਛਾਣ ਅਤੇ ਮੁੱਢਲੀਆਂ ਸਿਹਤ ਜਾਂਚਾਂ ਲਈ ਡਾਇਗਨੌਸਟਿਕ ਕਿੱਟ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਵਲੋਂ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਸਰੀਰ ਦਾ ਤਾਪਮਾਨ, ਨਬਜ਼ ਤੇ ਹੋਰ ਮੁੱਢਲੇ ਸਿਹਤ ਪੈਰਾਮੀਟਰਾਂ ਦੀ ਜਾਂਚ ਕਰਨ ਸੰਬੰਧੀ ਤਕਨੀਕੀ ਤੇ ਪ੍ਰਯੋਗਾਤਮਕ ਸਿਖਲਾਈ ਦਿੱਤੀ ਗਈ | ਟ੍ਰੇਨਿੰਗ ਦੌਰਾਨ ਨਵਜਨਮੇ ਬੱਚਿਆਂ ਦੀ ਸਾਂਭ-ਸੰਭਾਲ, ਵਜ਼ਨ, ਲੰਬਾਈ ਤੇ ਤਾਪਮਾਨ ਦੀ ਜਾਂਚ ਕਰਨ ਬਾਰੇ ਵੀ ਆਸ਼ਾ ਵਰਕਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਪ੍ਰੈਕਟੀਕਲ ਡੈਮੋ ਅਤੇ ਹੱਥੋਂ-ਹੱਥ ਸਿਖਲਾਈ ਵੀ ਕਰਵਾਈ ਗਈ ਤਾਂ ਜੋ ਫੀਲਡ ਪੱਧਰ 'ਤੇ ਡਾਇਗਨੌਸਟਿਕ ਕਿੱਟ ਦੀ ਸਹੀ, ਸੁਚੱਜੀ ਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਪਿੰਡ ਪੱਧਰ 'ਤੇ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਅਤੇ ਆਸ਼ਾ ਡਾਇਗਨੌਸਟਿਕਸ ਕਿੱਟ ਸੰਬੰਧੀ ਅਜਿਹੀਆਂ ਟ੍ਰੇਨਿੰਗਾਂ ਨਾਲ ਫੀਲਡ ਸਟਾਫ ਦੀ ਕਾਰਗੁਜ਼ਾਰੀ 'ਚ ਹੋਰ ਸੁਧਾਰ ਆਵੇਗਾ |
ਪਿਛਲੀ ਖ਼ਬਰ ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ 'ਚ ਖੇਡ ਸੱਭਿਆਚਾਰ ਨੂੰ ਹੁਲਾਰਾ ਵਿਧਾਇਕਾ ਕਟਾਰੀਆ ਨੇ ਨੌਜਵਾਨਾਂ ਨੂੰ ਸੌਂਪੀ ਜਿੰਮ... ਅਗਲੀ ਖ਼ਬਰ 300 ਤਗਮਿਆਂ ਦਾ ਅੰਕੜਾ ਪਾਰ ਕਰਨ 'ਤੇ ਵਰਲਡ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।