03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ 'ਚ ਖੇਡ ਸੱਭਿਆਚਾਰ ਨੂੰ ਹੁਲਾਰਾ ਵਿਧਾਇਕਾ ਕਟਾਰੀਆ ਨੇ ਨੌਜਵਾਨਾਂ ਨੂੰ ਸੌਂਪੀ ਜਿੰਮ

ਅਜੀਤ ਡੈਸਕ 15-05-2026
ਕਾਠਗੜ੍ਹ, 14 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ 'ਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਤੇ ਨੌਜਵਾਨਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ | ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਦਾ ਦੌਰਾ ਕਰਦਿਆਂ ਜਿਥੇ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਿਆ, ਉੱਥੇ ਹੀ ਨੌਜਵਾਨਾਂ ਲਈ ਨਵੀਂ ਬਣੀ ਜਿੰਮ ਦਾ ਉਦਘਾਟਨ ਕਰਕੇ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪਿੰਡਾਂ ਨੂੰ ਹਰ ਸਹੂਲਤ ਨਾਲ ਲੈਸ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਰਾਏਪੁਰ ਮਾਜਰਾ ਦੇ ਵਿਕਾਸ ਵਿਚ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸੀਨੀਅਰ 'ਆਪ' ਆਗੂ ਅਸ਼ੋਕ ਕਟਾਰੀਆ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਮੁੱਖ ਲੋੜ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢ ਕੇ ਮੈਦਾਨਾਂ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਤੇ ਸਿਹਤ ਵੱਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਜੇਕਰ ਸਾਡੇ ਪਿੰਡਾਂ ਵਿਚ ਖੇਡ ਸੱਭਿਆਚਾਰ ਮਜ਼ਬੂਤ ਹੋਵੇਗਾ, ਤਾਂ ਹੀ ਅਸੀਂ 'ਰੰਗਲਾ ਪੰਜਾਬ' ਸਿਰਜ ਸਕਾਂਗੇ | ਨਵੀਂ ਜਿੰਮ ਦੀ ਸਹੂਲਤ ਮਿਲਣ 'ਤੇ ਪਿੰਡ ਦੀ ਪੰਚਾਇਤ ਤੇ ਨੌਜਵਾਨਾਂ ਨੇ ਵਿਧਾਇਕਾ ਅਤੇ ਅਸ਼ੋਕ ਕਟਾਰੀਆ ਦਾ ਧੰਨਵਾਦ ਕੀਤਾ | ਪਿੰਡ ਵਾਸੀਆਂ ਨੇ ਕਿਹਾ ਕਿ ਇਸ ਗ੍ਰਾਂਟ ਤੇ ਜਿੰਮ ਨਾਲ ਪਿੰਡ ਦੀ ਨੁਹਾਰ ਬਦਲੇਗੀ | ਇਸ ਮੌਕੇ ਜਸਵੀਰ ਸਿੰਘ ਘੁੰਮਣ ਹਲਕਾ ਪ੍ਰਧਾਨ ਵਪਾਰ ਵਿੰਗ, ਸਰਪੰਚ ਹਰਜਿੰਦਰ ਸਿੰਘ ਚਾਹਲ ਜੱਟਾਂ, ਗੁਰਮੁਖ ਪਾਬਲਾ, ਕੁਲਦੀਪ ਕੌਰ ਸਰਪੰਚ, ਹਰਨੇਕ ਸਿੰਘ, ਜਰਨੈਲ ਸਿੰਘ, ਸੁਖਵਿੰਦਰ ਸਿੰਘ, ਹਰਭਜਨ ਸਿੰਘ, ਬਲਵੀਰ ਚੰਦ ਪੰਚ, ਸੁਖਵਿੰਦਰ ਸਿੰਘ, ਕਰਨੈਲ ਸਿੰਘ, ਜੋਗਾ ਸਿੰਘ, ਸਤਨਾਮ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਜਸਪਾਲ ਸਿੰਘ, ਜੋਗਿੰਦਰ ਸਿੰਘ, ਤਾਰਾ ਸਿੰਘ, ਸੁਭਾਸ਼ ਚੰਦ, ਬਲਵੀਰ ਸਿੰਘ ਤੇ ਵੱਡੀ ਗਿਣਤੀ, 'ਆਪ' ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਵਪਾਰ ਵਿੰਗ ਦੀ ਮਜ਼ਬੂਤੀ ਲਈ ਵਪਾਰੀਆਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ-ਧਰਮਿੰਦਰ ਟੋਨੀ ਅਗਲੀ ਖ਼ਬਰ ਸਿਹਤ ਵਿਭਾਗ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਡਾ. ਗੀਤਾਂਜਲੀ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।