03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਪਾਰ ਵਿੰਗ ਦੀ ਮਜ਼ਬੂਤੀ ਲਈ ਵਪਾਰੀਆਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ-ਧਰਮਿੰਦਰ ਟੋਨੀ

ਅਜੀਤ ਡੈਸਕ 15-05-2026
ਨਵਾਂਸ਼ਹਿਰ, 14 ਮਈ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਵਲੋਂ ਧਰਮਿੰਦਰ ਕੁਮਾਰ ਟੋਨੀ ਨੂੰ ਵਪਾਰ ਤੇ ਇੰਡਸਟਰੀ ਵਿੰਗ ਦਾ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਨਵਾਂਸ਼ਹਿਰ ਤੇ ਬੰਗਾ ਹਲਕਿਆਂ ਦੇ ਅਕਾਲੀ ਆਗੂਆਂ ਸ਼੍ਰੋਮਣੀ ਅਕਾਲੀ ਦਲ ਦੇ ਨਵਾਂਸ਼ਹਿਰ ਦੇ ਅਜਰਬਰ ਤੇ ਕੋਰ ਕਮੇਟੀ ਦੇ ਮੈਂਬਰ ਕਮਲ ਚੇਟਲੀ, ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਕਿਸਾਨ ਵਿੰਗ ਨਵਾਂਸ਼ਹਿਰ ਦੇ ਪ੍ਰਧਾਨ ਸਤਨਾਮ ਸਿੰਘ ਲਾਦੀਆਂ, ਬੰਗਾ ਹਲਕੇ ਦੇ ਪ੍ਰਧਾਨ ਜਸਵਿੰਦਰ ਸਿੰਘ ਮਾਨ, ਇਕਬਾਲ ਸਿੰਘ ਬਾਜਵਾ, ਜਗਜੀਤ ਸਿੰਘ ਖਾਲਸਾ, ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਦੇ ਵਲੋਂ ਧਰਮਿੰਦਰ ਕੁਮਾਰ ਟੋਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਭਵਿੱਖ ਲਈ ਸ਼ੁੱਭਕਾਮਨਾਵਾ ਦਿੱਤੀਆਂ | ਇਸ ਮੌਕੇ ਇਕੱਤਰ ਹੋਏ ਸਮੂਹ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਨਵਾਂਸ਼ਹਿਰ ਦੇ ਅਜਰਬਰ ਤੇ ਕੋਰ ਕਮੇਟੀ ਦੇ ਮੈਂਬਰ ਕਮਲ ਚੇਟਲੀ, ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਧਰਮਿੰਦਰ ਕੁਮਾਰ ਟੋਨੀ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਟੋਨੀ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਤੇ ਇੰਡਸਟਰੀ ਵਿੰਗ ਨੂੰ ਵੱਡੀ ਮਜ਼ਬੂਤੀ ਮਿਲੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਨਵ ਨਿਯੁਕਤ ਧਰਮਿੰਦਰ ਕੁਮਾਰ ਟੋਨੀ ਨੂੰ ਵਧਾਈ ਦਿੱਤੀ | ਇਸ ਦੌਰਾਨ ਧਰਮਿੰਦਰ ਕੁਮਾਰ ਟੋਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਸਮੂਹ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਤੇ ਈਮਾਨਦਾਰੀ ਨਾਲ ਕੰਮ ਕਰਨਗੇ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਧਾਰਕ ਤੁਰੰਤ ਅਸਲ੍ਹਾ ਥਾਣੇ ਜਮ੍ਹਾਂ ਕਰਵਾਉਣ-ਐਸ. ਐਚ. ਓ. ਅਗਲੀ ਖ਼ਬਰ ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ 'ਚ ਖੇਡ ਸੱਭਿਆਚਾਰ ਨੂੰ ਹੁਲਾਰਾ ਵਿਧਾਇਕਾ ਕਟਾਰੀਆ ਨੇ ਨੌਜਵਾਨਾਂ ਨੂੰ ਸੌਂਪੀ ਜਿੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।