03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਵਿਦਿਆਰਥਣ ਸਾਈਨਾ ਨੇ ਮੈਰਿਟ 'ਚ ਕੀਤਾ ਸਥਾਨ ਪ੍ਰਾਪਤ

ਅਜੀਤ ਡੈਸਕ 15-05-2026
ਬਲਾਚੌਰ, 14 ਮਈ (ਨਰੇਸ਼ ਧੌਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਦੌਰਾਨ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦਾ ਨਤੀਜਾ ਸ਼ਾਨਦਾਰ ਰਿਹਾ | ਚੇਅਰਮੈਨ ਰਵੀ ਅਰੋੜਾ ਤੇ ਪਿ੍ੰਸੀਪਲ ਵਿਭੂਤੀ ਅਰੋੜਾ ਨੇ ਦੱਸਿਆ ਕਿ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਜਿਸ ਵਿਚ ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸਾਇਨਾ ਨੇ ਮੈਡੀਕਲ ਸਟਰੀਮ 'ਚ 97 ਫੀਸਦੀ ਅੰਕਾਂ ਨਾਲ ਪੰਜਾਬ ਵਿਚੋਂ 17ਵਾਂ ਰੈਂਕ ਹਾਸਿਲ ਕੀਤਾ ਅਤੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਤੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਵਿਦਿਆਰਥਣ ਦੇ ਮੈਰਿਟ 'ਚ ਆਉਣ ਦੀ ਖਬਰ ਸੁਣਦਿਆਂ ਹੀ ਅਧਿਆਪਕਾਂ ਤੇ ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ ਦੌੜ ਗਈ | ਇਸੇ ਤਰ੍ਹਾਂ ਵਿਦਿਆਰਥਣ ਨੈਨਸੀ ਕਾਜਲਾ ਨੇ ਮੈਡੀਕਲ ਸਟਰੀਮ ਵਿਚ 91 ਫੀਸਦੀ ਅੰਕਾਂ ਨਾਲ ਸਕੂਲ ਵਿਚੋਂ ਦੂਜਾ ਸਥਾਨ ਅਤੇ ਜਸਪ੍ਰੀਤ ਸਿੰਘ ਨੇ ਕਾਮਰਸ ਸਟਰੀਮ 'ਚ 90 ਫੀਸਦੀ ਅੰਕਾਂ ਨਾਲ ਸਕੂਲ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ ਚੇਅਰਮੈਨ ਰਵੀ ਅਰੋੜਾ ਤੇ ਪਿ੍ੰਸੀਪਲ ਵਿਭੂਤੀ ਅਰੋੜਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਸਰਕਾਰੀ ਸਕੂਲ ਝਿੰਗੜਾਂ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਝਿੰਗੜਾਂ ਵਿਖੇ ਸ਼ਨੀ ਦੇਵ ਦਾ ਜਨਮ ਦਿਨ ਕੱਲ੍ਹ-ਪੰਡਿਤ ਵੀ. ਕੇ. ਜੌਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।