03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰੀ ਸਕੂਲ ਝਿੰਗੜਾਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਅਜੀਤ ਡੈਸਕ 15-05-2026
ਔੜ/ਝਿੰਗੜਾਂ, 14 ਮਈ (ਕੁਲਦੀਪ ਸਿੰਘ ਝਿੰਗੜ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਸਰਕਾਰੀ ਹਾਈ ਸਮਾਰਟ ਸਕੂਲ ਝਿੰਗੜਾਂ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਮੁਖੀ ਸੰਦੀਪ ਕੁਮਾਰ ਦੱਤਾ ਨੇ ਦੱਸਿਆ ਕਿ ਸਕੂਲ 'ਚੋਂ ਹਰਵਿੰਦਰ ਕੌਰ ਪੁੱਤਰੀ ਜੋਧ ਸਿੰਘ ਨੇ ਪਹਿਲਾ ਸਥਾਨ, ਹਰਮਨਦੀਪ ਕੌਰ ਪੁੱਤਰੀ ਧਰਮਵੀਰ ਨੇ ਦੂਜਾ ਤੇ ਤਰਜੀਵਨ ਰਾਮ ਪੁੱਤਰ ਸ਼ੀਤਲ ਰਾਮ ਨੇ ਤੀਜਾ ਸਥਾਨ ਹਾਸਿਲ ਕੀਤਾ ਤੇ ਬਾਕੀ ਬੱਚੇ ਵੀ ਚੰਗੇ ਅੰਕ ਲੈ ਕੇ ਪਾਸ ਹੋਏ | ਉਨ੍ਹਾਂ ਸਕੂਲ ਦੇ ਆਏ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਸਿਰ ਬੰਨ੍ਹਦਿਆਂ ਕਿਹਾ ਕਿ ਅਧਿਆਪਕਾਂ ਵਲੋਂ ਬੱਚਿਆਂ ਨੂੰ ਕਰਵਾਈ ਸਖ਼ਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ | ਅਧਿਆਪਕਾ ਕਿਰਨਾਂ ਦੇਵੀ ਨੇ ਵੀ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਬੱਚਿਆਂ ਨੇ ਚੰਗੇ ਅੰਕ ਲੈ ਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂਅ ਉੱਚਾ ਕੀਤਾ ਹੈ | ਇਸ ਮੌਕੇ ਅਧਿਆਪਕਾਂ ਕਿਰਨਾਂ ਦੇਵੀ, ਜੋਤੀ ਰਾਣੀ, ਗੁਰਪ੍ਰੀਤ ਕੌਰ, ਪਲਵਿੰਦਰ ਕੌਰ, ਹਰਬੰਸ ਕੌਰ, ਸੁਖਬੀਰ ਕੌਰ, ਬਿੰਦੂ ਬਾਲੀ, ਰਮਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੀ ਜਵਾਨੀ ਦਾ ਨਸ਼ਿਆਂ ਤੋਂ ਦੂਰ ਰਹਿਣਾ ਜ਼ਰੂਰੀ-ਹੁੰਦਲ ਅਗਲੀ ਖ਼ਬਰ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਵਿਦਿਆਰਥਣ ਸਾਈਨਾ ਨੇ ਮੈਰਿਟ 'ਚ ਕੀਤਾ ਸਥਾਨ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।