27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਦੇ ਜ਼ਮੀਨ ਹੇਠਲੇ ਪਾਣੀ ਦੀ ਕਿੱਲਤ ਨੂੰ ਵੇਖਦਿਆਂ ਝੋਨੇ ਦਾ ਬਦਲ ਸਮੇਂ ਦੀ ਮੁੱਖ ਲੋੜ-ਪਠਲਾਵਾ ਸੰਸਥਾ

ਅਜੀਤ ਡੈਸਕ 16-05-2026
ਬੰਗਾ, 15 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਜੇਕਰ ਪੰਜਾਬ ਦੇ ਜ਼ਮੀਨ ਹੇਠਲੇ ਪਾਣੀ ਦੇ ਲਗਾਤਾਰ ਡਿਗ ਰਹੇ ਪੱਧਰ ਨੂੰ ਰੋਕਣ ਲਈ ਫੌਰੀ ਸਾਰਥਿਕ ਯਤਨ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਪਾਣੀਆਂ ਦੇ ਮਾਮਲੇ ਵਿਚ ਵੱਡੇ ਸੰਕਟ ਨਾਲ ਗ੍ਰਸਤ ਹੋ ਜਾਵੇਗਾ | ਜਿਸ ਲਈ ਮੌਕੇ ਦੀਆਂ ਸਰਕਾਰਾਂ ਤੇ ਖੇਤੀਬਾੜੀ ਯੂਨੀਵਰਸਿਟੀਆਂ ਦੇ ਮਾਹਿਰ ਵਿਗਿਆਨੀਆਂ ਨੂੰ ਝੋਨੇ ਦੇ ਬਦਲਵੇਂ ਪ੍ਰਬੰਧ ਲਈ ਰਲ ਕੇ ਯਤਨ ਕਰਨੇ ਹੋਣਗੇ | 2026 ਦੀਆਂ ਰਿਪੋਰਟਾਂ ਅਨੁਸਾਰ ਪੰਜਾਬ 'ਚ ਪਾਣੀ ਦਾ ਪੱਧਰ ਲਗਾਤਾਰ ਡਿਗ ਰਿਹਾ ਹੈ ਸਿੱਟੇ ਵਜੋਂ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿਚ ਆ ਚੁੱਕੇ ਹਨ | ਪੰਜਾਬ ਦੇ ਜਲ ਸਰੋਤਾਂ ਦੀ ਵਰਤਮਾਨ ਸਥਿਤੀ 'ਤੇ ਵਿਚਾਰ ਵਟਾਂਦਰਾ ਕਰਦਿਆਂ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ ਤੇ ਸੰਸਥਾ ਦੇ ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ ਨੇ ਪੰਜਾਬ ਸਰਕਾਰ ਅਤੇ ਝੋਨੇ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਪੰਜਾਬ ਆਪਣੀ ਸਾਲਾਨਾ ਜ਼ਮੀਨ ਹੇਠਲੇ ਪਾਣੀ ਦੀ ਰੀਚਾਰਜ਼ ਸਮਰੱਥਾ ਤੋਂ ਵੱਧ ਲਗਪਗ 156 ਫੀਸਦੀ ਤੋਂ 164 ਫੀਸਦੀ ਤੱਕ ਪਾਣੀ ਕੱਢ ਰਿਹਾ ਹੈ ਜੋ ਕਿ ਭਾਰਤ ਵਿਚ ਸਭ ਤੋਂ ਜ਼ਿਆਦਾ ਹੈ | ਰਾਜ ਦੇ 153 ਬਲਾਕਾਂ ਵਿਚੋਂ 115 ਬਲਾਕ ਡਾਰਕ ਜ਼ੋਨ ਵਿਚ ਆ ਚੁੱਕੇ ਹਨ | ਪੰਜਾਬ 'ਚ ਹਰ ਸਾਲ 0.7 ਮੀਟਰ ਦੀ ਰਫ਼ਤਾਰ ਨਾਲ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਡਿੱਗ ਰਿਹਾ ਹੈ, ਜੋਂ ਕਿ ਬੇਹੱਦ ਚਿੰਤਾ ਦਾ ਵਿਸ਼ਾ ਬਣਾਇਆ ਹੋਇਆ ਹੈ | ਸੰਸਥਾ ਦੇ ਬੁਲਾਰਿਆਂ ਨੇ ਖਦਸ਼ਾ ਜਾਹਿਰ ਕਰਦਿਆਂ ਆਖਿਆ ਕਿ ਪੰਜਾਬ ਦੇ ਪਾਣੀਆਂ ਦਾ ਲੈਵਲ ਬਹੁਤ ਜ਼ਿਆਦਾ ਡੂੰਘਾ ਹੋਣ ਕਰਕੇ ਫੈਕਟਰੀਆਂ 'ਚੋਂ ਨਿਕਲਣ ਵਾਲੇ ਯੁਰੇਨੀਅਮ, ਫਲੋਰਾਈਡ ਤੇ ਨਾਈਟ੍ਰੇਟ ਵਰਗੇ ਜ਼ਹਿਰੀਲੇ ਤੱਤਾਂ ਦੀ ਮਾਤਰਾ ਲਗਾਤਾਰ ਪਾਣੀ ਵਿਚ ਮਿਲ ਰਹੀ ਹੈ | ਜੋ ਕਿ ਇਨਸਾਨੀ ਸਿਹਤ ਲਈ ਬੇਹੱਦ ਘਾਤਕ ਸਿੱਧ ਹੋ ਰਹੀ ਹੈ | ਇਸ ਲਈ ਪੰਜਾਬ ਸਰਕਾਰ ਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਝੋਨੇ ਦੇ ਬਦਲ ਵਜੋਂ ਕ੍ਰਾਂਤੀਕਾਰੀ ਬਦਲਾਵ ਨੂੰ ਲਿਆਉਣ 'ਚ ਵੱਡੀ ਭੂਮਿਕਾ ਅਦਾ ਕਰਨੀ ਅੱਜ ਦੇ ਸਮੇਂ ਦੀ ਵੱਡੀ ਲੋੜ ਬਣ ਗਈ ਹੈ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਉਪ ਚੇਅਰਮੈਨ ਅਮਰਜੀਤ ਸਿੰਘ ਸੂਰਾਪੁਰ, ਸੰਦੀਪ ਕੁਮਾਰ ਗੌੜ, ਪ੍ਰੋ. ਚਰਨਜੀਤ ਸਿੰਘ ਪੋਸੀ, ਪਰਵਿੰਦਰ ਸਿੰਘ ਰਾਣਾ, ਸਤੀਸ਼ ਕੁਮਾਰ ਐਮਾਂ ਜਟਾਂ, ਡਾਕਟਰ ਕੁਲਦੀਪ ਰਾਜ ਬੰਗਾ ਤੇ ਮਾ ਰਮੇਸ਼ ਕੁਮਾਰ ਪਠਲਾਵਾ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਵਲੋਂ ਕੱਲ੍ਹ ਸਿੱਖਿਆ ਮੰਤਰੀ ਦੇ ਘਰ ਅੱਗੇ ਲਗਾਇਆ ਜਾਵੇਗਾ ਸੰਕੇਤਕ ਧਰਨਾ ਅਗਲੀ ਖ਼ਬਰ ਪਿੰਡ ਧੌਲ ਵਿਖੇ ਕਈ ਘੰਟੇ ਬਿਜਲੀ ਗੁੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।