25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਸ਼ੇ ਦੇ ਰਾਹ ਪਏ ਨੌਜਵਾਨਾਂ ਕਾਰਨ ਬੁਢੇਪਾ ਰੁਲ ਰਿਹਾ-ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ

ਅਜੀਤ ਡੈਸਕ 16-05-2026
ਕਾਠਗੜ੍ਹ, 15 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਵਾ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਨੱਥਾ ਨੰਗਲ ਦੇ ਸਰਕਾਰੀ ਪ੍ਰਾਇਮਰੀ ਸਕੂਲ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਸੈਮੀਨਾਰ ਕਰਵਾਇਆ, ਜਿਸ ਦੀ ਪ੍ਰਧਾਨਗੀ ਸਰਦਾਰ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਕੀਤੀ | ਜਿਨ੍ਹਾਂ ਵਲੋਂ ਰੈੱਡ ਕਰਾਸ ਸੰਸਥਾ ਨਵਾਂਸ਼ਹਿਰ ਵਲੋਂ ਨਸ਼ਾ ਪੀੜਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਸਕੀਮ ਤਹਿਤ ਅਹਿਮ ਰੋਲ ਅਦਾ ਕਰ ਰਹੀਆਂ ਹਨ | ਰੈੱਡ ਕਰਾਸ ਸੁਸਾਇਟੀ ਪਿੰਡਾਂ 'ਚ ਲਗਾਤਾਰ ਸੈਮੀਨਾਰ ਲਗਾ ਕੇ ਪਿੰਡ ਦੇ ਲੋਕਾਂ ਨੂੰ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਨਸ਼ਾ ਮਾਨਵਤਾ ਲਈ ਘਾਤਕ ਸਿੱਧ ਹੋ ਰਿਹਾ ਹੈ ਤੇ ਸਮਾਜਿਕ ਜੀਵਨ ਵਿਚ ਕਿਸ ਤਰ੍ਹਾਂ ਇਸ ਦੀ ਹੋਂਦ ਵਧਦੀ ਜਾ ਰਹੀ ਹੈ | ਨਸ਼ਾ ਕਿਸ ਤਰ੍ਹਾਂ ਨੌਜਵਾਨਾਂ ਨੂੰ ਆਪਣੀ ਗਿ੍ਫਤ ਵਿਚ ਜਕੜ ਰਿਹਾ ਹੈ ਕਿਸ ਤਰ੍ਹਾਂ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਇਸ ਤੇ ਪ੍ਰਭਾਵਾਂ ਤੋਂ ਬਚਾ ਸਕਦੇ ਹਾਂ | ਨਸ਼ਿਆਂ ਦੇ ਰਾਹ ਪਏ ਨੌਜਵਾਨ ਕਾਰਨ ਮਾਂ ਬਾਪ ਦਾ ਬੁਢਾਪਾ ਰੁਲ ਜਾਂਦਾ ਹੈ | ਉਨ੍ਹਾਂ ਦੱਸਿਆ ਕਿ 10 ਲੱਖ ਦੇ ਕਰੀਬ ਲੋਕ ਪੰਜਾਬ ਵਿਚ ਹੀ ਨਸ਼ਿਆਂ ਤੋਂ ਪੀੜਤ ਹਨ | ਉਨ੍ਹਾਂ ਨੇ ਨਸ਼ਾ ਮੁਕਤ ਅਭਿਆਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਰੈੱਡ ਕਰਾਸ ਸੁਸਾਇਟੀ ਨਾਲ ਜੁੜਨ ਤਾਂ ਜੋ ਅਸੀਂ ਮਾਨਵਤਾ ਦੀ ਬਿਹਤਰੀ ਲਈ ਇਸ ਪਹਿਲ ਨੂੰ ਹੋਰ ਮਜਬੂਤ ਕਰ ਸਕੀਏ | ਇਸ ਮੌਕੇ ਮੌਜੂਦ ਪਿੰਡ ਦੇ ਸਰਪੰਚ, ਸਰਕਾਰੀ ਐਲੀਮੈਂਟਰੀ ਸਕੂਲ ਦਾ ਸਟਾਫ, ਆਂਗਣਵਾੜੀ ਵਰਕਰ ਤੇ ਹੈਲਪਰ ਅਤੇ ਸਮੂਹ ਸਕੂਲ ਦੇ ਬੱਚਿਆਂ ਨੇ ਪ੍ਰਣ ਲਿਆ ਕੇ ਉਹ ਆਪਣੇ ਪਰਿਵਾਰ ਵਿਚ ਕਿਸੇ ਨੂੰ ਵੀ ਨਸ਼ਾ ਨਹੀਂ ਕਰਨ ਦੇਣਗੇ | ਇਸ ਮੌਕੇ ਹੈੱਡ ਟੀਚਰ ਸੁਰਿੰਦਰ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਬੱਚੇ ਕੋਲਡ ਡਰਿੰਕ ਅਤੇ ਪੈਕਟ ਬੰਦ ਚੀਜ਼ਾਂ ਖਾਣ ਤੋਂ ਪਰਹੇਜ਼ ਰੱਖਣ | ਵਿਜੇ ਕੁਮਾਰ ਕੌਂਸਲਰ ਨੇ ਵੀ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਦੱਸਿਆ | ਇਸ ਮੌਕੇ ਰਮਨ ਕੁਮਾਰ, ਸੁਰਿੰਦਰ ਕੁਮਾਰ, ਸ਼ਵਦੇਸ਼ ਕੁਮਾਰ, ਪਿਆਰਾ ਸਿੰਘ, ਚਰਨ ਦਾਸ, ਨਰਿੰਦਰ ਕੁਮਾਰ, ਜਸਕਰਨ, ਅਮਰ ਦਾਸ, ਜਸਵਿੰਦਰ ਕੌਰ, ਨੇਹਾ, ਬੀਰੋ, ਬੀਨਾ ਦੇਵੀ, ਰੀਟਾ ਰਾਣੀ ਤੇ ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ |
ਪਿਛਲੀ ਖ਼ਬਰ ਫੂਡ ਸੇਫਟੀ ਟੀਮ ਵਲੋਂ ਸੈਂਪਲ ਭਰ ਕੇ ਲੈਬੋਰਟਰੀ ਭੇਜੇ ਅਗਲੀ ਖ਼ਬਰ ਬਲਾਕ ਸੰਮਤੀ ਬੰਗਾ ਦੀ ਪਲੇਠੀ ਮੀਟਿੰਗ 'ਚ ਕਈ ਅਹਿਮ ਮਤੇ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।