24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਝੋਨੇ ਦੇ ਭਾਅ 'ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਹਰਪਾਲ ਸਿੰਘ ਮੱਕੋਵਾਲ

ਅਜੀਤ ਡੈਸਕ 16-05-2026
ਜਾਡਲਾ, 15 ਮਈ (ਹਰਕੰਵਲ ਸਿੰਘ ਕੌਲਗੜ੍ਹ)-ਕਸਬਾ ਜਾਡਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਹਰਪਾਲ ਸਿੰਘ ਮੱਕੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਵਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਕੀਤੇ ਮਾਮੂਲੀ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ | ਇਸ ਵਾਧੇ ਨੂੰ ਸਿਰੇ ਤੋਂ ਰੱਦ ਕਰਦੇ ਹੋਏ ਹਰਪਾਲ ਸਿੰਘ ਮੱਕੋਵਾਲ ਨੇ ਕਿਹਾ ਕਿ ਡੀਜ਼ਲ, ਖਾਦਾਂ, ਕੀਟਨਾਸ਼ਕ ਦਵਾਈਆਂ, ਲੇਬਰ ਤੇ ਹੋਰ ਰੋਜ਼ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ | ਉਨ੍ਹਾਂ ਕਿਹਾ ਕਿ ਲਾਗਤ ਕਈ ਗੁਣਾ ਵਧ ਗਈ ਹੈ, ਪਰ ਝੋਨੇ ਦੇ ਭਾਅ 'ਚ ਨਾ-ਮਾਤਰ ਵਾਧਾ ਕਰਕੇ ਸਰਕਾਰ ਨੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਫ਼ਸਲਾਂ ਦੇ ਰੇਟ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐਲਾਨੇ ਜਾਣ | ਜਦੋਂ ਤੱਕ ਲਾਗਤ ਤੇ ਮੁਨਾਫ਼ਾ ਜੋੜ ਕੇ ਭਾਅ ਨਹੀਂ ਦਿੱਤਾ ਜਾਂਦਾ, ਕਿਸਾਨ ਕਰਜ਼ੇ 'ਚੋਂ ਨਹੀਂ ਨਿਕਲ ਸਕਦਾ | ਉਨ੍ਹਾਂ ਕਿਹਾ ਕਿ ਮੌਜੂਦਾ ਵਾਧਾ ਮਹਿੰਗਾਈ ਦੀ ਦਰ ਦੇ ਮੁਕਾਬਲੇ ਕੁਝ ਵੀ ਨਹੀਂ | ਭਾਕਿਯੂ ਆਗੂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਬਾਂਹ ਫੜਨ | ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ, ਉਨ੍ਹਾਂ ਚਿਤਾਵਨੀ ਦਿੱਤੀ ਜੇ ਸਰਕਾਰ ਨੇ ਤੁਰੰਤ ਲਾਗਤ ਮੁਤਾਬਕ ਰੇਟ ਨਾ ਦਿੱਤੇ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਪ੍ਰੇਮ ਸਿੰਘ ਸਾਬਕਾ ਸਰਪੰਚ, ਦੇਵ ਰਾਜ ਫੌਜੀ ਮੁੱਤੋ, ਚਰਨਜੀਤ ਸਿੰਘ, ਰਾਜੀਵ ਕੁਮਾਰ ਹਾਜ਼ਿਰ ਸਨ |
ਪਿਛਲੀ ਖ਼ਬਰ ਹਿੰਦੂ ਹਾਈ ਸਕੂਲ ਬੰਗਾ ਦੇ ਹੋਣਹਾਰ ਬੱਚਿਆਂ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਸਕੂਲ ਸਿੰਬਲ ਮਜਾਰਾ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।