24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਖ਼ਾਲਸਾ ਹਾਈ ਸਕੂਲ ਬੰਗਾ ਵਿਖੇ ਬੱਚਿਆਂ ਦਾ ਲਗਾਇਆ ਗੁਰਮਤਿ ਸਿਖਲਾਈ ਕੈਂਪ

ਅਜੀਤ ਡੈਸਕ 16-05-2026
ਬੰਗਾ, 15 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਤੇ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਸਹਿਯੋਗ ਨਾਲ ਐਸ. ਜੀ. ਐਚ. ਜੀ. ਖ਼ਾਲਸਾ ਹਾਈ ਸਕੂਲ ਚਰਨ ਕੰਵਲ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਗੁਜਰਪੁਰ ਕਲਾਂ ਨੇੜੇ ਨਵਾਂਸ਼ਹਿਰ ਵਲੋਂ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ | ਤਿੰਨ ਦਿਨ ਚੱਲੇ ਕੈਂਪ ਵਿਚ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੇ ਨਾਲ-ਨਾਲ ਗੁਰਬਾਣੀ ਦੀ ਸੰਥਿਆ ਨਾਲ ਜੋੜਿਆ | ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਲਈ ਪ੍ਰੇਰਿਆ | ਕੈਂਪ ਦੇ ਅਖੀਰਲੇ ਦਿਨ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ | ਪਹਿਲੀਆਂ ਪੰਜ ਪੁਜ਼ੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਤੇ ਧਾਰਮਿਕ ਕਿਤਾਬਾਂ ਭੇਟ ਕੀਤੀਆਂ ਗਈਆਂ | ਕੇਂਦਰ ਪ੍ਰਬੰਧਕ ਭਾਈ ਜਰਨੈਲ ਸਿੰਘ ਨਵਾਂਸ਼ਹਿਰ ਤੇ ਮੁੱਖ ਪ੍ਰਚਾਰਕ ਭਾਈ ਸਿਮਰਪ੍ਰੀਤ ਸਿੰਘ ਜੈਤੋਂ ਨੇ ਬੱਚਿਆਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ | ਇਸ ਸਮੇਂ ਸਮੁੱਚੀ ਟੀਮ ਵਲੋਂ ਹੈੱਡ ਮਾਸਟਰ ਤੇ ਸਮੂਹ ਸਟਾਫ ਦਾ ਵੀ ਸਨਮਾਨ ਕੀਤਾ | ਅਖੀਰ ਵਿਚ ਹੈੱਡਮਾਸਟਰ ਰਜਿੰਦਰ ਸਿੰਘ ਆਹਲੂਵਾਲੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ | ਇਸ ਸਮੇਂ ਭਾਈ ਜਸਵੰਤ ਸਿੰਘ, ਭਾਈ ਪਰਮਜੋਤ ਸਿੰਘ, ਭਾਈ ਅਰਸ਼ਦੀਪ ਸਿੰਘ, ਭਾਈ ਅੰਮਿ੍ਤ ਪਾਲ ਸਿੰਘ ਤੇ ਸਮੂਹ ਸਕੂਲ ਸਟਾਫ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਨਾਮ ਸਿੰਘ ਰਾਏ ਵਲੋਂ ਸਰਕਾਰੀ ਮਿਡਲ ਸਕੂਲ ਰੱਕੜਾਂ ਬੇਟ ਨੂੰ ਇਨਵਰਟਰ ਭੇਟ ਅਗਲੀ ਖ਼ਬਰ ਤੇਜ਼ ਹਨੇਰੀ ਨੇ ਬਿਜਲੀ ਦੇ ਖੰਭੇ ਤੇ ਦਰੱਖਤ ਜੜ੍ਹਾਂ ਤੋਂ ਪੁੱਟੇ, ਇਲਾਕੇ ਦੀ ਬਿਜਲੀ ਹੋਈ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।