26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

'ਆਪ' ਵਲੋਂ ਦਿੱਤੀਆਂ ਪੰਜ ਗਰੰਟੀਆਂ ਪੂਰੀਆਂ ਕਰਨ ਨਾਲ ਸੂਬੇ ਅੰਦਰ ਪਾਰਟੀ ਦੀ ਸਾਖ ਮਜ਼ਬੂਤ ਹੋਈ-ਬਿ੍ਗੇਡੀਅਰ ਰਾਜ ਕੁਮਾਰ

ਅਜੀਤ ਡੈਸਕ 18-05-2026
ਸੜੋਆ, 17 ਮਈ (ਬਲਵਿੰਦਰ ਨਾਨੋਵਾਲੀਆ)-ਫਰਵਰੀ 2027 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੀਨੀਅਰ ਆਪ ਆਗੂ ਅਤੇ ਗੁਜਰ ਵੈਲਫੇਅਰ ਬੋਰਡ ਪੰਜਾਬ ਸਰਕਾਰ ਦੇ ਚੇਅਰਮੈਨ ਬਿ੍ਗੇਡੀਅਰ ਰਾਜ ਕੁਮਾਰ ਨੇ ਵੀ ਹਲਕਾ ਬਲਾਚੌਰ ਅੰਦਰ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਬਿ੍ਗੇਡੀਅਰ ਰਾਜ ਕੁਮਾਰ ਨਿੱਤ ਦਿਨ ਹਲਕੇ ਦੇ ਨਵੇਂ ਪਿੰਡ 'ਚ ਜਾ ਕੇ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹਲ ਵੀ ਨਾਲੋ ਨਾਲ ਕਰਵਾ ਰਹੇ ਹਨ | ਇਸੇ ਸੰਬੰਧ 'ਚ ਬਿ੍ਗੇਡੀਅਰ ਰਾਜ ਕੁਮਾਰ ਚੇਅਰਮੈਨ ਪੰਜਾਬ ਸਰਕਾਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਦੱਸਿਆ ਕਿ ਅਰਵਿੰਦ ਕੇਜਰੀਵਾਲ ਕੌਮੀ ਕਨਵੀਨਰ 'ਆਪ' ਤੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਪੰਜ ਗਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਦੇ ਪੂਰਾ ਹੋਣ ਨਾਲ ਸੂਬੇ ਦੇ ਲੋਕਾਂ ਅੰਦਰ ਆਮ ਆਦਮੀ ਪਾਰਟੀ ਦੀ ਸਾਖ ਪਹਿਲਾਂ ਨਾਲੋਂ ਮਜ਼ਬੂਤ ਹੋਈ ਹੈ | ਬਿ੍ਗੇਡੀਅਰ ਰਾਜ ਕੁਮਾਰ ਨੇ ਦੰਸਿਆ ਕਿ ਸੂਬਾ ਸਰਕਾਰ ਵਲੋਂ ਮਾਂਵਾਂ-ਧੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਤੇ ਐਸ. ਸੀ. ਵਰਗ ਨਾਲ ਸੰਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਉਨ੍ਹਾਂ ਦੇ ਖਾਤਿਆਂ ਵਿਚ ਜਲਦ ਹੀ ਆਉਣੇ ਸ਼ੁਰੂ ਹੋ ਜਾਣਗੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਨਿੱਤ ਨਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਰਾਹੋਂ ਦੀ ਸਿਆਸਤ ਵਿਚ ਵੱਡਾ ਧਮਾਕਾ ਕਾਂਗਰਸ ਦੇ ਸੀਨੀਅਰ ਆਗੂ ਮੁਕੇਸ਼ ਚੋਪੜਾ ਬੌਬੀ ਨ... ਅਗਲੀ ਖ਼ਬਰ ਖੈਰੜ-ਅੱਛਰਵਾਲ ਦੇ ਸਰਕਾਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।