26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਾਰ ਸੇਵਾ ਨਾਲ ਬਣ ਰਹੀ ਸੜਕ 'ਤੇ ਵਿਰਾਸਤੀ, ਫਲਦਾਰ, ਛਾਂਦਾਰ ਤੇ ਸਜਾਵਟੀ ਬੂਟੇ ਲਗਾਏ ਜਾਣਗੇ-ਬਾਬਾ ਸਤਨਾਮ ਸਿੰਘ

ਅਜੀਤ ਡੈਸਕ 18-05-2026
ਪੋਜੇਵਾਲ ਸਰਾਂ, 17 ਮਈ (ਨਵਾਂਗਰਾਈਾ)-ਸ੍ਰੀ ਗੁਰੂ ਤੇਗ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿਚ ਪਿਛਲੇ ਸਵਾ ਦੋ ਸਾਲ ਤੋਂ ਲਗਾਤਾਰ ਚੱਲ ਰਹੀ ਹੈ | ਇਸ ਮਾਰਗ 'ਤੇ ਬੂਟੇ ਲਗਾਉਣ ਦੀ ਸੇਵਾ ਰੋਟਰੀ ਕਲੱਬ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ | ਇਸ ਸੰਬੰਧੀ ਰੋਟਰੀ ਕਲੱਬ ਗੜ੍ਹਸ਼ੰਕਰ ਤੇ ਵਾਤਾਵਰਨ ਪ੍ਰੇਮੀਆਂ ਦੀ ਮੀਟਿੰਗ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹਰੋ ਦਾ ਪੋਅ ਲਾਗੇ ਹੋਈ | ਮੀਟਿੰਗ ਦੌਰਾਨ ਆਉਣ ਵਾਲੇ ਬਰਸਾਤ ਦੇ ਮੌਸਮ ਵਿਚ ਅਗਲੇ ਫੇਸ ਵਿਚ ਬੂਟੇ ਲਗਾਉਣ ਦੀ ਯੋਜਨਾਬੰਦੀ ਕੀਤੀ ਗਈ | ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮਾਰਗ 'ਤੇ ਵਿਰਾਸਤੀ, ਫਲਦਾਰ, ਛਾਂਦਾਰ ਬੂਟੇ ਲਗਾਏ ਜਾਣਗੇ | ਇਸ ਤੋਂ ਇਲਾਵਾ ਸਜਾਵਟੀ ਬੂਟੇ ਵੀ ਲਗਾਏ ਜਾਣਗੇ | ਇਹ ਸਾਰੀ ਸੇਵਾ ਰੋਟਰੀ ਕਲੱਬ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ | ਬਰਸਾਤ ਤੋਂ ਪਹਿਲਾਂ ਬੂਟੇ ਲਗਾਉਣ ਦੀ ਤਿਆਰੀ ਕੀਤੀ ਜਾਵੇਗੀ ਖੱਡੇ ਪੁੱਟ ਕੇ ਉਨ੍ਹਾਂ ਵਿਚ ਰੂੜੀ ਪਾਈ ਜਾਵੇਗੀ | ਇਸ ਮੌਕੇ ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਸਤਨਾਮ ਸਿੰਘ ਮੁਣਸ਼ੀ, ਜਥੇਦਾਰ ਸਾਹਿਬ ਸਿੰਘ ਸਾਹਬਾ, ਮਲਕੀਤ ਸਿੰਘ ਗੁਰਦਾਸਪੁਰ, ਡਾ. ਹਰਵਿੰਦਰ ਸਿੰਘ ਬਾਠ ਸਾਬਕਾ ਖੇਤੀਬਾੜੀ ਅਫਸਰ, ਸਰਦਾਰ ਮਲਕੀਤ ਸਿੰਘ, ਬਲਵੀਰ ਸਿੰਘ, ਗੁਰਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਸਿੰਘ ਬੈਂਸ, ਬਲਵੀਰ ਸਿੰਘ ਸੁਪਰਡੈਂਟ, ਹਰਪਾਲ ਸਿੰਘ ਪਾਲੀ ਕਾਹਨਪੁਰ ਖੂਹੀ, ਸਿਮਰਨ ਸਿੰਘ ਆਦਿ ਸਮੇਤ ਸਮੂਹ ਸੇਵਾਦਾਰ ਹਾਜਰ ਸਨ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਥਿਤ ਦੋਸ਼ੀ ਕਾਬੂ ਅਗਲੀ ਖ਼ਬਰ ਡੀਜ਼ਲ-ਪੈਟਰੋਲ ਮਹਿੰਗਾ ਕਰਨ 'ਤੇ ਅਕਾਲੀ ਆਗੂ ਥਿਆੜਾ ਦਾ ਕੇਂਦਰ 'ਤੇ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।