ਰਾਹੋਂ, 17 ਮਈ (ਉਂਕਾਰ ਸਿੰਘ ਰਾਠੋਰ)-ਥਾਣਾ ਰਾਹੋਂ ਪੁਲਿਸ ਵਲੋਂ 45 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਥਾਣਾ ਰਾਹੋਂ ਦੇ ਮੁਖੀ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ 45 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਘੱਕੇਵਾਲ ਰੋਡ ਹੁੰਦੇ ਹੋਏ ਬਿਸਤ ਦੁਆਬ ਨਹਿਰ ਵੱਲ ਨੂੰ ਜਾ ਰਹੀ ਸੀ ਤਾਂ ਬਿਸਤ ਦੁਆਬ ਨਹਿਰ ਤੋਂ 20 ਗਜ ਪਿੱਛੇ ਗੱਡੀ ਦੀਆਂ ਲਾਈਟਾਂ 'ਚ ਦੋ ਨੌਜਵਾਨ ਘੱਕੇਵਾਲ ਵਾਲੀ ਸਾਈਡ ਤੋਂ ਪੈਦਲ ਆਉਂਦੇ ਦਿਖਾਈ ਦਿੱਤੇ | ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ 45 ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ | ਪੁਲਿਸ ਪਾਰਟੀ ਵਲੋਂ ਉਨ੍ਹਾਂ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਦੋਨਾਂ ਵਿਅਕਤੀਆਂ ਨੂੰ ਗਿ੍ਫਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਹਿਚਾਣ ਜਸਪ੍ਰੀਤ ਪੁੱਤਰ ਮਿੰਟਾ ਵਾਸੀ ਤਾਜਪੁਰਾ ਖ਼ੋਜਾ ਥਾਣਾ ਰਾਹੋਂ ਤੇ ਦੂਜੇ ਵਿਅਕਤੀ ਦੀ ਪਹਿਚਾਣ ਹਰਪ੍ਰੀਤ ਕਲਿਆਣ ਪੁੱਤਰ ਮਿੰਟਾ ਵਾਸੀ ਤਾਜਪੁਰਾ ਖੋਜਾ ਵਾਸੀ ਰਾਹੋਂ ਵਜੋਂ ਹੋਈ ਹੈ | ਦੋਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ |