27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਿਹਤ ਵਿਭਾਗ ਦੇ ਸਟਾਫ਼ ਨੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਅਜੀਤ ਡੈਸਕ 18-05-2026
ਔੜ, 17 ਮਈ (ਗੁਰਨਾਮ ਸਿੰਘ ਸੈਣੀ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਮ. ਓ ਡਾ. ਨੀਨਾ ਸ਼ਾਂਤ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ 'ਰਾਸ਼ਟਰੀ ਡੇਂਗੂ ਦਿਵਸ' ਮਨਾਇਆ | ਇਸ ਵਾਰ ਰਾਸ਼ਟਰੀ ਡੇਂਗੂ ਦਿਵਸ ਦਾ ਥੀਮ 'ਡੇਂਗੂ ਕੰਟਰੋਲ: ਜਾਂਚ ਕਰੋ, ਸਾਫ਼ ਕਰੋ ਤੇ ਢੱਕੋ' ਹੈ | ਡੇਂਗੂ ਪ੍ਰਤੀ ਜਾਗਰੂਕ ਕਰਦੇ ਹੋਏ ਬਲਵੰਤ ਰਾਮ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਹਰ ਸਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ 16 ਮਈ ਨੂੰ ਰਾਸ਼ਟਰੀ ਡੇਂਗੂ ਦਿਵਸ ਮਨਾਉਂਦਾ ਹੈ | ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਮਾਦਾ ਏਡੀਜ਼ ਏਜਿਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ | ਇਸ ਮੌਕੇ ਪਿੰਡ ਔੜ ਭੱਠਾ, ਗੜ੍ਹਪਧਾਣਾ ਭੱਠਾ ਤੇ ਪਿੰਡ ਮਾਹਲ ਖੁਰਦ ਦੀ ਪੱਥੇਰ ਵਿਖੇ ਡੇਂਗੂ ਤੋਂ ਬਚਾਅ ਪ੍ਰਤੀ ਜਾਣਕਾਰੀ ਦਿੱਤੀ ਗਈ ਜਿਥੇ ਕਿ ਬਲਵੰਤ ਰਾਮ ਹੈਲਥ ਇੰਸਪੈਕਟਰ ਤੇ ਸਚਦੀਪ ਸਿੰਘ ਹੈਲਥ ਵਰਕਰ ਨੇ ਦੱਸਿਆ ਕਿ ਜਿਵੇਂ ਕਿ ਪੰਜਾਬ ਸਰਕਾਰ ਵਲੋਂ ਚਲਾਇਆ ਗਿਆ | ਪ੍ਰੋਗਰਾਮ ਹਰ ਸ਼ੁਕਰਵਾਰ ਡਰਾਈ ਡੇ-ਫਰਾਈ ਡੇ ਮਨਾਇਆ ਜਾਂਦਾ ਹੈ ਤੇ ਸਾਰਿਆਂ ਨੂੰ ਬੇਨਤੀ ਹੈ ਕਿ ਇਸ ਦਿਨ ਆਪਣੇ ਫਰਿੱਜ ਦੀ ਟਰੇ, ਕੂਲਰ, ਗਮਲੇ ਚੰਗੀ ਤਰ੍ਹਾਂ ਸਾਫ ਕਰਨ | ਇਸ ਮੌਕੇ ਹੈਲਥ ਇੰਸਪੈਕਟਰ ਬਲਵੰਤ ਰਾਮ, ਹੈਲਥ ਵਰਕਰ ਸਚਦੀਪ ਸਿੰਘ, ਗੁਰਦਰਸ਼ਨ ਸੰਧੂ ਅਤੇ ਏ. ਐਨ. ਐਮ. ਸੀਮਾ ਮੌਜੂਦ ਸਨ |
ਪਿਛਲੀ ਖ਼ਬਰ ਟਰੱਕ ਦੇ ਪਿੱਛੇ ਕਾਰ ਵੱਜ ਕੇ ਬੇਕਾਬੂ ਹੋ ਕੇ ਡਿਵਾਈਡਰ 'ਤੇ ਚੜ੍ਹ ਪਲਟੀਆਂ ਖਾਂਦੀ ਸੜਕ ਦੇ ਦੂਜੇ ਪਾਸੇ ਡਿੱਗੀ, ਤਿੰਨ ਕਾ... ਅਗਲੀ ਖ਼ਬਰ ਥਾਨਵਾਲਾ ਵਿਖੇ ਮਹਾਰਾਜ ਸੱਚਦਾ ਨੰਦ ਦੀ ਸਰਪ੍ਰਸਤੀ ਹੇਠ ਪਾਏ ਅਖੰਡ ਪਾਠ ਦੇ ਭੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।