ਕਟਾਰੀਆਂ, 17 ਮਈ (ਪ੍ਰੇਮੀ ਸੰਧਵਾਂ)-ਕਿਸਾਨ ਤੇ 'ਆਪ' ਆਗੂ ਜਗਜੀਤ ਸਿੰਘ ਬਲਾਕੀਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਬੇਅਦਬੀਆਂ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਸਮੁੱਚੇ ਸਿੱਖ ਜਗਤ ਦਾ ਦਿਲ ਜਿੱਤ ਲਿਆ ਹੈ | ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਇਸ ਕਾਨੂੰਨ ਤਹਿਤ ਹੁਣ ਜੋ ਵੀ ਬੇਅਦਬੀ ਕਰਨ ਬਾਰੇ ਸੋਚੇਗਾ | ਉਸ ਨੂੰ ਸਖ਼ਤ ਧਰਾਵਾਂ ਤਹਿਤ ਸਖ਼ਤ ਸਜ਼ਾ ਹੋਵੇਗੀ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਬੇਅਦਬੀਆਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ | ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪੰਜਾਬ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੋਈ ਠੋਸ ਉਪਰਾਲੇ ਨਹੀਂ ਕਰ ਸਕੀਆਂ |