ਨਵਾਂਸ਼ਹਿਰ, 17 ਮਈ (ਜਸਬੀਰ ਸਿੰਘ ਨੂਰਪੁਰ)-ਸਥਾਨਕ ਮਾਹਲੋਂ ਸਥਿਤ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਦਾ ਬੀ. ਐੱਸ. ਸੀ. ਨਰਸਿੰਗ ਭਾਗ-ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਇੰਸਟੀਚਿਊਟ ਦੇ ਪਿ੍ੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਇਸ ਸਮੈਸਟਰ 'ਚੋਂ ਮੁਸਕਾਨ ਕਲਸੀ ਸਪੁੱਤਰੀ ਪਰਮਜੀਤ ਸਿੰਘ ਨੇ 10 ਵਿਚੋਂ 7.81 ਗ੍ਰੇਡ ਹਾਸਿਲ ਕਰਕੇ ਪਹਿਲਾ, ਨਵਜੀਤ ਕੌਰ ਸਪੁੱਤਰੀ ਮਨਜੀਤ ਸਿੰਘ ਨੇ 7.48 ਗ੍ਰੇਡ ਲੈ ਕੇ ਦੂਜਾ ਜਦਕਿ ਕੋਮਲ ਸਪੁੱਤਰੀ ਬਲਜੀਤ ਸਿੰਘ ਨੇ 7.19 ਪਿ੍ਅੰਕਾ ਦੇਵੀ ਸਪੁੱਤਰੀ ਹੰਸਰਾਜ ਨੇ 7.19 ਗ੍ਰੇਡ ਲੈ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਡਾਇਰੈਕਟਰ ਡਾ. ਦਵਿੰਦਰ ਪਾਲ ਸਿੰਘ ਸੰਧੂ ਤੇ ਡਾਇਰੈਕਟਰ ਮੈਡਮ ਸਿਲਵੀਆ ਕੇ. ਸੰਧੂ ਨੇ ਟਾਪ ਰਹਿਣ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |