29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਾਂਗਰਸ ਦੀ ਜਿੱਤ ਲਈ ਔਰਤਾਂ ਚੋਣਾਂ 'ਚ ਅਹਿਮ ਭੂਮਿਕਾ ਅਦਾ ਕਰਨਗੀਆਂ-ਸਰਪੰਚ ਬਿਮਲਾ ਬੰਗਾ

ਅਜੀਤ ਡੈਸਕ 18-05-2026
ਕਟਾਰੀਆਂ, 17 ਮਈ (ਪ੍ਰੇਮੀ ਸੰਧਵਾਂ)-ਸੀਨੀਅਰ ਮਹਿਲਾ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਸ੍ਰੀਮਤੀ ਬਿਮਲਾ ਦੇਵੀ ਬੰਗਾ ਪਤਨੀ ਸੀਨੀਅਰ ਕਿਸਾਨ ਆਗੂ ਕਮਲਜੀਤ ਬੰਗਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਹੋਣ ਜਾ ਰਹੀਆਂ ਹਰ ਤਰ੍ਹਾਂ ਦੀਆਂ ਚੋਣਾਂ 'ਚ ਔਰਤਾਂ ਕਾਂਗਰਸ ਦੀ ਜਿੱਤ ਲਈ ਅਹਿਮ ਭੂਮਿਕਾ ਅਦਾ ਕਰਨਗੀਆਂ ਕਿਉਂਕਿ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਹੀ ਸੂਬੇ ਦੇ ਲੋਕਾਂ ਦੇ ਹਿੱਤ ਸੁਰੱਖਿਅਤ ਰਹਿ ਸਕਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਨੇ ਚੋਣਾਂ ਵੇਲੇ ਲੋਕਾਂ ਨੂੰ ਵੱਡੇ-ਵੱਡੇ ਸਬਜਬਾਗ ਦਿਖਾਏ ਪਰ ਉਹ ਵਾਅਦੇ ਤੇ ਦਾਅਵੇ ਹਵਾ ਵਿਚ ਹੀ ਉਡਦੇ ਰਹੇ ਕਿਉਂਕਿ ਔਰਤਾਂ ਨਾਲ ਕੀਤਾ ਵਾਅਦਾ ਅਜੇ ਤੱਕ ਸਰਕਾਰ ਪੂਰਾ ਨਹੀਂ ਕਰ ਸਕੀ | ਸਰਪੰਚ ਬਿਮਲਾ ਦੇਵੀ ਬੰਗਾ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਅੱਕੇ ਲੋਕ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਜਿਥੇ ਕਾਂਗਰਸ ਦੀ ਸਰਕਾਰ ਬਣਾਉਣਗੇ, ਉਥੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਵਿਚ ਵੀ ਕਾਂਗਰਸ ਦੇ ਹੱਕ ਵਿਚ ਵੱਡੇ ਫਤਵੇ ਦੇਣਗੇ |
ਪਿਛਲੀ ਖ਼ਬਰ ਅਸਾਮ ਦੇ ਗੁਹਾਟੀ 'ਚ ਗਰਮੀ ਤੋਂ ਅਗਲੀ ਖ਼ਬਰ ਐੱਨ. ਆਰ. ਆਈ. ਵੀਰਾਂ ਵਲੋਂ ਸਕੂਲ ਨੂੰ ਦਸ ਹਜ਼ਾਰ ਰੁਪਏ ਦਾਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।