31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਧੀਆਂ ਦੀ ਗਰਭ 'ਚ ਹੱਤਿਆ ਕਰਨ ਵਾਲਿਆਂ 'ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ-ਡਾ. ਹਰੀਸ਼ ਕਿਰਪਾਲ

ਅਜੀਤ ਡੈਸਕ 18-05-2026
ਨਵਾਂਸ਼ਹਿਰ, 17 ਮਈ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਵਿਚ ਲਿੰਗ ਅਨੁਪਾਤ ਨੂੰ ਸੰਤੁਲਿਤ ਬਣਾਈ ਰੱਖਣ ਤੇ ਕੰਨਿਆ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ 'ਤੇ ਨਕੇਲ ਕੱਸਣ ਲਈ ਸਿਹਤ ਵਿਭਾਗ ਨੇ ਆਪਣੀ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਹੈ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵਲੋਂ ਨਵਾਂਸ਼ਹਿਰ ਦੇ ਪੰਜ ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ ਕੀਤੀ ਗਈ | ਇਸ ਕਾਰਵਾਈ ਦੌਰਾਨ ਸੈਂਟਰਾਂ ਦੇ ਰਜਿਸਟਰ, ਮਰੀਜ਼ਾਂ ਦੇ ਰਿਕਾਰਡ, ਲਾਜ਼ਮੀ ਫਾਰਮਾਂ ਤੇ ਹੋਰ ਦਸਤਾਵੇਜ਼ਾਂ ਦੀ ਗਹਿਰਾਈ ਨਾਲ ਪੜਤਾਲ ਕੀਤੀ ਗਈ ਤਾਂ ਜੋ ਪੀ. ਸੀ. ਪੀ. ਐਨ. ਡੀ. ਟੀ. ਐਕਟ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ | ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਦੋਵੇਂ ਕਾਨੂੰਨੀ ਅਪਰਾਧ ਹਨ | ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਜਾਂ ਸੈਂਟਰ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਦੋਸ਼ੀ ਪਾਏ ਜਾਣ 'ਤੇ ਜੁਰਮਾਨੇ ਦੇ ਨਾਲ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮਕਸਦ ਕੇਵਲ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਸਮਾਜ ਵਿਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨਾ ਵੀ ਹੈ | ਡਾ. ਕਿਰਪਾਲ ਨੇ ਸਾਰੇ ਅਲਟਰਾਸਾਊਾਡ ਸੈਂਟਰਾਂ ਨੂੰ ਹਦਾਇਤ ਕੀਤੀ ਕਿ ਉਹ ਐਕਟ ਤਹਿਤ ਨਿਰਧਾਰਿਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਰਿਕਾਰਡ ਨੂੰ ਪੂਰੀ ਪਾਰਦਰਸ਼ਤਾ ਨਾਲ ਸੰਭਾਲਣ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਅਜਿਹੀਆਂ ਚੈਕਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ ਤਾਂ ਜੋ ਲਿੰਗ ਜਾਂਚ ਵਰਗੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ |
ਪਿਛਲੀ ਖ਼ਬਰ ਝਿੜੀ ਅਸਥਾਨ ਪੱਲੀ ਝਿੱਕੀ ਵਿਖੇ ਚਾਰ ਰੋਜ਼ਾ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਚੇਤਾ ਵਿਖੇ ਸਾਈਾ ਨਮਿਤ ਸ਼ਾਹ ਦੇ ਜੋੜ ਮੇਲੇ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।