31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਾਧੂ ਸਿੰਘ ਸ਼ੇਰਗਿੱਲ ਮੈਪਲ ਬਿਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 18-05-2026
ਮੁਕੰਦਪੁਰ, 17 ਮਈ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਮੈਪਲ ਬਿਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਚ ਮਾਂ ਦਿਵਸ ਦੇ ਮੌਕੇ 'ਤੇ ਇਕ ਰੰਗਾ ਰੰਗ ਤੇ ਦਿਲ ਨੂੰ ਛੂਹਣ ਵਾਲਾ ਸਮਾਗਮ ਕਰਵਾਇਆ | ਨਰਸਰੀ ਜਮਾਤ ਦੇ ਨੰਨੇ੍ਹ-ਮੁੰਨੇ ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਲਈ ਖਾਸ ਪ੍ਰੋਗਰਾਮ ਪੇਸ਼ ਕੀਤਾ, ਜਿਸ ਨੇ ਸਭ ਦਾ ਦਿਲ ਜਿੱਤ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਚੌਥੀ ਤੇ ਪੰਜਵੀਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸੁਰੀਲੇ ਸ਼ਬਦ ਗਾਇਨ ਨਾਲ ਹੋਈ | ਸਮਾਗਮ ਦੌਰਾਨ ਅਮਾਨਤ ਕੌਰ ਵਲੋਂ ਪ੍ਰਭਾਵਸ਼ਾਲੀ ਭਾਸ਼ਨ ਤੇ ਜਸਨੂਰ ਸਿੰਘ ਵਲੋਂ ਕਵਿਤਾ ਪੇਸ਼ ਕੀਤੀ ਗਈ | ਮੌਕੇ 'ਤੇ ਮੌਜੂਦਾ ਮਾਵਾਂ ਦੇ ਵਿਸ਼ੇਸ਼ ਖੇਡ ਮੁਕਾਬਲੇ ਵੀ ਕਰਵਾਏ ਗਏ | ਨਰਸਰੀ ਜਮਾਤ ਦੇ ਬੱਚਿਆਂ ਦੀਆਂ ਮਾਵਾਂ ਨੇ ਬਿਨਾਂ ਹੱਥਾਂ ਦੇ ਪੇਸਟਰੀ ਖਾਣਾ, ਗੁਬਾਰਾ ਫੜ ਕੇ ਤੁਰਨਾ, ਅੱਖਾਂ 'ਤੇ ਪੱਟੀ ਬੰਨ ਕੇ ਚਿਹਰਾ ਬਣਾਉਣਾ, ਹੈਡ, ਸ਼ੋਲਡਰ (ਪਿਕ ਦ ਕੋਨ) ਵਰਗੀਆਂ ਮਨੋਰੰਜਕ ਗਤੀਵਿਧੀਆਂ ਵਿਚ ਭਾਗ ਲਿਆ | ਨੰਨੇ੍ਹ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਲਈ ਆਪਣੇ ਹੱਥਾਂ ਨਾਲ ਬਣਾਏ ਗ੍ਰੀਟਿੰਗ ਕਾਰਡ ਭੇਟ ਕਰ ਕੇ ਆਪਣਾ ਪਿਆਰ ਪ੍ਰਗਟਾਇਆ | ਸਮਾਗਮ ਦੇ ਅੰਤ ਵਿਚ ਸਕੂਲ ਦੇ ਵਾਈਸ ਚੇਅਰਮੈਨ ਡਾ. ਅਮਰਜੀਤ ਸਿੰਘ ਨੇ ਪਹੁੰਚੇ ਹੋਏ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਇਸ ਮੌਕੇ ਸਕੂਲ ਦੇ ਚੇਅਰਮੈਨ ਪਰਮਿੰਦਰ ਸਿੰਘ ਸ਼ੇਰਗਿੱਲ ਤੇ ਉਨ੍ਹਾਂ ਦੀ ਪਤਨੀ ਮੈਡਮ ਬਲਜੀਤ ਕੌਰ, ਵਾਈਸ ਚੇਅਰਮੈਨ ਡਾ. ਅਮਰਜੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ, ਪਿ੍ੰਸੀਪਲ ਭੁਪਿੰਦਰ ਸਿੰਘ, ਹੈੱਡਮਿਸਟ੍ਰਸ ਮਮਤਾ ਰਾਣਾ ਤੇ ਮੈਡਮ ਅਮਰਜੀਤ ਕੌਰ ਪੂੰਨੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |
ਪਿਛਲੀ ਖ਼ਬਰ ਸ. ਸ. ਸ. ਸ. ਜਾਡਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਵਾਤਾਵਰਨ ਬਚਾਓ ਮੁਹਿੰਮ ਤਹਿਤ ਇੰਜੀ: ਗੋਪਾਲ ਕਿ੍ਸਨ ਬੀਸਲਾ ਨੇ ਪਿੰਡਾਂ 'ਚ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।