01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹਨੀ ਟੌਂਸਾ ਦੇ ਬਲਾਚੌਰ ਇੰਚਾਰਜ ਬਣਨ 'ਤੇ ਪਿੰਡ ਮਾਣੇਵਾਲ ਵਿਖੇ ਗਰਮਜੋਸ਼ੀ ਨਾਲ ਸਵਾਗਤ

ਅਜੀਤ ਡੈਸਕ 18-05-2026
ਕਾਠਗੜ੍ਹ, 17 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਲਾਚੌਰ ਦੇ ਨਵੇਂ ਹਲਕਾ ਇੰਚਾਰਜ ਵਜੋਂ ਸੰਦੀਪ ਚੌਧਰੀ ਹਨੀ ਟੌਂਸਾ ਦੀ ਨਿਯੁਕਤੀ ਕੀਤੇ ਜਾਣ ਤੋਂ ਬਾਅਦ ਪੂਰੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਪਾਰਟੀ ਦੇ ਇਸ ਫੈਸਲੇ ਦਾ ਜ਼ੋਰਦਾਰ ਸਵਾਗਤ ਕਰਦਿਆਂ ਵਰਕਰਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਨਵੇਂ ਹਲਕਾ ਇੰਚਾਰਜ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ | ਇਸੇ ਕੜੀ ਦੇ ਤਹਿਤ ਪਿੰਡ ਮਾਣੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਨਿਵਾਸੀਆਂ ਤੇ ਇਲਾਕਾ ਵਾਸੀਆਂ ਵਲੋਂ ਦਲਜੀਤ ਮਾਣੇਵਾਲ ਦੀ ਅਗਵਾਈ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ | ਹਨੀ ਟੌਂਸਾ ਦੇ ਹਲਕਾ ਇੰਚਾਰਜ ਬਣਨ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਰਖਵਾਏ ਗਏ ਤੇ ਭੋਗ ਪਾਏ ਗਏ | ਇਸ ਮੌਕੇ ਪਿੰਡ ਦੀ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਨਵੇਂ ਹਲਕਾ ਇੰਚਾਰਜ ਹਨੀ ਟੌਂਸਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸੇ ਤਰ੍ਹਾਂ ਪਿੰਡ ਮਾਲੇਵਾਲ ਕੋਹਲੀ ਵਿਖੇ ਵੀ ਹਨੀ ਟੌਂਸਾ ਦੇ ਪੱਖ ਵਿਚ ਇਕ ਵਿਸ਼ੇਸ਼ ਸਵਾਗਤੀ ਸਮਾਗਮ ਕੀਤਾ | ਇਸ ਮੌਕੇ ਇਲਾਕਾ ਨਿਵਾਸੀਆਂ ਤੇ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਹਨੀ ਟੌਂਸਾ ਨੂੰ ਫੁੱਲਾਂ ਦੇ ਹਾਰ ਪਾ ਕੇ ਜੀ ਆਇਆਂ ਨੂੰ ਆਖਿਆ | ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਨਾਨਾ ਸਾਬਕਾ ਵਿਧਾਇਕ ਚੌਧਰੀ ਤੁਲਸੀ ਰਾਮ ਚੌਹਾਨ ਤੇ ਮਾਮਾ ਚੌਧਰੀ ਨੰਦ ਲਾਲ ਵੀ ਹਲਕਾ ਬਲਾਚੌਰ ਦੇ ਉੱਘੇ ਤੇ ਪ੍ਰਮੁੱਖ ਸਿਆਸੀ ਆਗੂ ਰਹੇ ਹਨ | ਇਸ ਮੌਕੇ ਹਲਕਾ ਇੰਚਾਰਜ ਹਨੀ ਟੌਂਸਾ ਵਲੋਂ ਸਮੂਹ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਆਉਣ ਵਾਲੇ ਸਮੇਂ 2027 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ | ਇਸ ਮੌਕੇ ਗੁਰਬਖਸ਼ ਸਿੰਘ ਖਾਲਸਾ ਐਸ. ਜੀ. ਪੀ. ਸੀ. ਮੈਂਬਰ, ਚੌਧਰੀ ਬਿਮਲ ਕੁਮਾਰ ਚੇਅਰਮੈਨ, ਤਰਲੋਚਨ ਸਿੰਘ ਚੇਅਰਮੈਨ, ਸਰਕਲ ਪ੍ਰਧਾਨ ਚੌਧਰੀ ਸਰਬਜੀਤ ਕੋਹਲੀ, ਪਰਮਜੀਤ ਪਨਿਆਲੀ, ਗੁਰਦੀਪ ਸਿੰਘ ਬਗਾਪੁਰ, ਪਵਨ ਕੁਮਾਰ, ਧਰਮਪਾਲ ਕੋਹਲੀ, ਕੇਵਲ ਸਿੰਘ ਢਿੱਲੋਂ, ਕਿ੍ਸ਼ਨ ਕੁਮਾਰ, ਜੀਤ ਰਾਮ ਭਗਤ, ਰਾਣਾ ਹਰਦੇਵ ਸਿੰਘ ਮੋਹਰਾ, ਰਣਵੀਰ ਸਿੰਘ ਭੱਟੀ, ਸੁਖਵਿੰਦਰ ਸਿੰਘ ਸਰਪੰਚ, ਪ੍ਰੇਮ ਲਾਲ, ਅਸ਼ੋਕ ਕੁਮਾਰ ਪੰਚ, ਗੁਰਦੀਪ ਸਿੰਘ, ਸੁਖਦੇਵ ਸਿੰਘ, ਜਗਮੋਹਨ ਸਿੰਘ, ਜੁਝਾਰ ਸਿੰਘ, ਜਗਤਾਰ ਸਿੰਘ, ਬਲਵੀਰ ਸਿੰਘ, ਜੋਗਾ ਸਿੰਘ, ਹੇਮਰਾਜ ਠੇਕੇਦਾਰ, ਜੋਗਿੰਦਰ ਸਿੰਘ, ਰਾਜਕੁਮਾਰ, ਸੁੱਚਾ ਸਿੰਘ, ਗੁਰਮੇਲ ਸਿੰਘ, ਮੱਖਣ ਸਿੰਘ ਤੇ ਜੋਗਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਯਾਦਗਾਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਿੱਖਿਆ ਕ੍ਰਾਂਤੀ ਅਗਲਾ ਕਦਮ-ਬਿ੍ਗੇਡੀਅਰ ਰਾਜ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।