01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਯਾਦਗਾਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-05-2026
ਮਜਾਰੀ/ਸਾਹਿਬਾ, 17 ਮਈ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸ਼ੈਸ਼ਨ 2025-26 ਦੇ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਸਕੂਲ ਤੇ ਕਾਲਜ ਲੜਕੀਆਂ ਮਜਾਰੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਪਿ੍ੰ. ਮਨਜਿੰਦਰ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੀਆਂ ਸਾਰੀਆਂ ਲੜਕੀਆਂ ਚੰਗੇ ਅੰਕ ਲੈ ਕੇ ਪਾਸ ਹੋਈਆਂ, ਜਿਸ ਵਿਚ ਜਸਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਪਿੰਡ ਰੁੜਕੀ ਮੁਗਲਾਂ ਨੇ 85.2 ਫੀਸਦੀ ਅੰਕ ਲੈ ਕੇ ਪਹਿਲਾ, ਤਾਨੀਆ ਪੁੱਤਰੀ ਗੁਰਜੀਤ ਸਿੰਘ ਪਿੰਡ ਗੁੱਲਪੁਰ ਨੇ 82.4 ਫੀਸਦੀ ਅੰਕ ਲੈ ਕੇ ਦੂਜਾ ਤੇ ਜਸ਼ਨਦੀਪ ਕੌਰ ਪੁੱਤਰੀ ਜੁਝਾਰ ਸਿੰਘ ਪਿੰਡ ਮਹਿੰਦਪੁਰ ਨੇ 81.2 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਦਸਵੀਂ ਜਮਾਤ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ |
ਪਿਛਲੀ ਖ਼ਬਰ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦੇ ਬੀ.ਕਾਮ-ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਹਨੀ ਟੌਂਸਾ ਦੇ ਬਲਾਚੌਰ ਇੰਚਾਰਜ ਬਣਨ 'ਤੇ ਪਿੰਡ ਮਾਣੇਵਾਲ ਵਿਖੇ ਗਰਮਜੋਸ਼ੀ ਨਾਲ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।