01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਵਾਂਸ਼ਹਿਰ 'ਚ ਕਰਵਾਇਆ 155ਵਾਂ ਰਾਸ਼ਨ ਵੰਡ ਸਮਾਗਮ

ਅਜੀਤ ਡੈਸਕ 18-05-2026
ਨਵਾਂਸ਼ਹਿਰ, 17 ਮਈ (ਜਸਬੀਰ ਸਿੰਘ ਨੂਰਪੁਰ)-ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ 155ਵੇਂ ਰਾਸ਼ਨ ਵੰਡ ਸਮਾਗਮ ਵਿਚ ਲੋੜਵੰਦ ਵਿਅਕਤੀਆਂ ਨੂੰ ਰਾਸ਼ਨ ਵੰਡਿਆ | ਰਤਨ ਕੁਮਾਰ ਜੈਨ ਨੇ ਦੱਸਿਆ ਕਿ ਰਾਸ਼ਨ ਵੰਡ ਪੰਕਜ ਆਹੂਜਾ ਕੈਨੇਡਾ ਸਥਿਤ ਸਮਾਜ ਸੇਵਕ ਮੋਹਨ ਲਾਲ ਆਹੂਜਾ ਦੇ ਪੁੱਤਰ, ਪੂਜਾ ਆਹੂਜਾ, ਮੌਲਿਕ ਆਹੂਜਾ ਤੇ ਨਵੀਨ ਆਹੂਜਾ ਦੁਆਰਾ ਕੀਤੀ ਗਈ | ਇਸ ਮੌਕੇ ਪੰਕਜ ਆਹੂਜਾ ਤੇ ਪੂਜਾ ਆਹੂਜਾ ਨੇ ਕਿਹਾ ਕਿ ਸਮਾਜ ਦੇ ਕਿਸੇ ਵੀ ਲੋੜਵੰਦ ਵਿਅਕਤੀ ਦੀ ਮਦਦ ਕਰਨਾ ਸਭ ਤੋਂ ਵੱਡਾ ਦਾਨ ਹੈ | ਸਾਨੂੰ ਹਮੇਸ਼ਾ ਲੋੜਵੰਦਾਂ ਦੀ ਸੇਵਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ | ਉਨ੍ਹਾਂ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੁਆਰਾ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕੀਤੀ ਅਤੇ ਸਾਰਿਆਂ ਨੂੰ ਇਸ ਦਾਨੀ ਕਾਰਜ ਦਾ ਸਮਰਥਨ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਵਿਚ ਪ੍ਰਧਾਨ ਮੁਨੀਸ਼ ਜੈਨ, ਜਨਰਲ ਸਕੱਤਰ ਰਤਨ ਕੁਮਾਰ ਜੈਨ, ਸਹਿ-ਖਜ਼ਾਨਚੀ ਰਾਕੇਸ਼ ਜੈਨ ਬੱਬੀ, ਸੰਦੀਪ ਜੈਨ ਕਾਲਾ, ਦਰਸ਼ਨ ਜੈਨ, ਪਦਮ ਜੈਨ, ਅਨਿਲ ਜੈਨ ਭੋਲੂ, ਪੁਨੀਤ ਜੈਨ ਤੇ ਹੋਰ ਸ਼ਾਮਿਲ ਸਨ |
ਪਿਛਲੀ ਖ਼ਬਰ ਵਿਸ਼ਵ ਹਾਈਪਰਟੈਨਸ਼ਨ ਦਿਵਸ ਮੌਕੇ ਕਲੱਬ ਨੇ ਫੁੱਟਬਾਲ ਮੈਚ ਕਰਵਾਇਆ ਅਗਲੀ ਖ਼ਬਰ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦੇ ਬੀ.ਕਾਮ-ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।