01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ੌਰਿਆ ਇੰਟਰਨੈਸ਼ਨਲ ਸਕੂਲ ਬਲਾਚੌਰ ਦਾ ਨਤੀਜਾ ਰਿਹਾ 100 ਫੀਸਦੀ

ਅਜੀਤ ਡੈਸਕ 18-05-2026
ਬਲਾਚੌਰ, 17 ਮਈ (ਨਰੇਸ਼ ਧੌਲ)-ਸੀ. ਬੀ. ਐਸ. ਈ. ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੌਰਾਨ ਸ਼ੌਰਿਆ ਇੰਟਰਨੈਸ਼ਨਲ ਸਕੂਲ ਰੁੜਕੀ ਕਲਾਂ ਬਲਾਚੌਰ ਦਾ ਨਤੀਜਾ ਸੌ ਫੀਸਦੀ ਰਿਹਾ | ਪਿ੍ੰਸੀਪਲ ਆਰਤੀ ਟਾਇਲ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਸਦਕਾ ਜਿਥੇ ਪਹਿਲਾਂ ਖੇਡਾਂ ਵਿਚ ਵੀ ਵੱਡੀਆਂ ਮੱਲਾਂ ਮਾਰੀਆਂ ਗਈਆਂ ਹਨ ਉਥੇ ਹੁਣ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੌਰਾਨ ਰਾਵੀ ਭੂੰਬਲਾ ਨੇ 97 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਮਨਵੀਰ ਕੌਰ ਨੇ 94.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਹਿਮਾਂਸ਼ੂ ਵਰਮਾ ਨੇ 91 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਆਪਣਾ ਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਵੱਡੀ ਉਪਲੱਬਧੀ ਲਈ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੜੋਆ ਚੌਧਰੀ ਬਿਮਲ ਕੁਮਾਰ ਸਿਆਣਾ, ਐਮ. ਡੀ. ਮਨਪ੍ਰੀਤ ਕੌਰ, ਚੇਅਰਮੈਨ ਸਚਿਨ ਚੌਧਰੀ, ਸੀਨੀਅਰ ਕੋਆਰਡੀਨੇਟਰ ਰਾਧਿਕਾ ਧੀਮਾਨ, ਮਧੂ ਸ਼ਰਮਾ, ਪਰਵਿੰਦਰ ਕੌਰ, ਨਿਰਮਲ ਸਿੰਘ ਵਲੋਂ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ |
ਪਿਛਲੀ ਖ਼ਬਰ ਤਲਵੰਡੀ ਜੱਟਾਂ ਵਿਖੇ ਕਲਸੀ ਜਠੇਰਿਆਂ ਦਾ ਜੋੜ ਮੇਲਾ ਸਮਾਪਤ ਅਗਲੀ ਖ਼ਬਰ ਵਿਸ਼ਵ ਹਾਈਪਰਟੈਨਸ਼ਨ ਦਿਵਸ ਮੌਕੇ ਕਲੱਬ ਨੇ ਫੁੱਟਬਾਲ ਮੈਚ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।